ਅੰਮ੍ਰਿਤਸਰ (ਅਰੁਣ)- ਥਾਣੇ 'ਚ ਦਰਜ ਪਰਚੇ ਦਾ ਰਾਜ਼ੀਨਾਮਾ ਕਰਵਾਉਣ ਦੀ ਆੜ 'ਚ ਲੱਖਾਂ ਦਾ ਚੂਨਾ ਲਾਉਂਦਿਆਂ ਇਕ ਔਰਤ ਨਾਲ ਧੋਖਾਦੇਹੀ ਕਰਨ ਵਾਲੇ ਜਾਅਲਸਾਜ਼ ਖਿਲਾਫ ਕਾਰਵਾਈ ਕਰਦਿਆਂ ਥਾਣਾ ਰਮਦਾਸ ਦੀ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਹਰੜ ਖੁਰਦ ਵਾਸੀ ਹਰਜਿੰਦਰ ਕੌਰ ਦੀ ਸ਼ਿਕਾਇਤ 'ਤੇ ਥਾਣੇ 'ਚ ਦਰਜ ਪਰਚੇ ਦਾ ਰਾਜ਼ੀਨਾਮਾ ਕਰਵਾਉਣ ਦਾ ਲਾਰਾ ਲਾ ਕੇ ਉਸ ਨਾਲ 12 ਲੱਖ 50 ਹਜ਼ਾਰ ਦੀ ਠੱਗੀ ਮਾਰਨ ਵਾਲੇ ਮੁਲਜ਼ਮ ਜਤਿੰਦਰ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਉਗਰ ਔਲਖ ਦੀ ਗ੍ਰਿਫਤਾਰੀ ਲਈ ਪੁਲਸ ਛਾਪੇ ਮਾਰ ਰਹੀ ਹੈ।
ਟਰੇਨ ਦੀ ਲਪੇਟ 'ਚ ਆਉਣ ਨਾਲ ਅਣਪਛਾਤੇ ਦੀ ਮੌਤ
NEXT STORY