ਲੁਧਿਆਣਾ, (ਰਿਸ਼ੀ)- ਥਾਣਾ ਡਵੀਜ਼ਨ ਨੰ. 5 ਦੀ ਪੁਲਸ ਨੇ ਵਿਦੇਸ਼ ਭੇਜਣ ਦੇ ਨਾਂ ’ਤੇ 5 ਲੱਖ ਦੀ ਠੱਗੀ ਮਾਰਨ ਦੇ ਦੋਸ਼ ’ਚ ਮਨਿੰਦਰਜੀਤ ਕੌਰ ਨਿਵਾਸੀ ਗੁਰੂ ਅਮਰਦਾਸ ਕਾਲੋਨੀ, ਹਰਪ੍ਰੀਤ ਸਿੰਘ ਉਸ ਦੀ ਪਤਨੀ ਕਿਰਨਦੀਪ ਕੌਰ ਨਿਵਾਸੀ ਨਿਊ ਵਿਜੇ ਨਗਰ ਅਤੇ ਲਵਲੀ ਖਿਲਾਫ ਧੋਖਾਦੇਹੀ, ਇਮੀਗ੍ਰੇਸ਼ਨ ਐਕਟ ਸਮੇਤ ਹੋਰਨਾਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।
ਜਾਂਚ ਅਧਿਕਾਰੀ ਹਰਬੰਸ ਸਿੰਘ ਮੁਤਾਬਕ ਪੁਲਸ ਨੂੰ 24 ਜਨਵਰੀ 2018 ਨੂੰ ਦਿੱਤੀ ਸ਼ਿਕਾਇਤ ਵਿਚ ਅਮਰਜੀਤ ਸਿੰਘ ਨਿਵਾਸੀ ਨਵਾਂਸ਼ਹਿਰ ਨੇ ਦੱਸਿਆ ਕਿ ਉਕਤ ਦੋਸ਼ੀਆਂ ਨੇ ਕੈਨੇਡਾ ਵਿਚ ਵਰਕ ਪਰਮਿਟ ਦੁਆਉਣ ਲਈ 1 ਲੱਖ ਦਾ ਚੈੱਕ ਅਤੇ 4 ਲੱਖ ਕੈਸ਼ ਲੈ ਲਿਆ ਪਰ ਨਾ ਤਾਂ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਆਪਣੇ ਨਾਲ ਹੋਏ ਧੋਖੇ ਬਾਰੇ ਨਿਆਂ ਲਈ ਪੁਲਸ ਨੂੰ ਲਿਖਤੀ ਸ਼ਿਕਾਇਤ ਦਿੱਤੀ। ਦੂਜੇ ਕੇਸ ਵਿਚ ਥਾਣਾ ਡਵੀਜ਼ਨ ਨੰ. 6 ਦੀ ਪੁਲਸ ਨੇ ਤਕਵੀਰ ਸਿੰਘ ਨਿਵਾਸੀ ਪਿੰਡ ਇਕੋਲਾਹਾ ਦੀ ਸ਼ਿਕਾਇਤ ’ਤੇ ਸਿਆਲ ਕੰਪਲੈਕਸ ਸਥਿਤ ਜੀ. ਜੀ. ਆਈ. ਗਰੁੱਪ ਦੇ ਨਿਤਿਸ਼ ਘਈ ਖਿਲਾਫ ਵਿਦੇਸ਼ ਭੇਜਣ ਦੇ ਨਾਂ ’ਤੇ ਧੋਖਾਦੇਹੀ ਕਰਨ ਦੇ ਦੋਸ਼ ਵਿਚ ਕੇਸ ਦਰਜ ਕੀਤਾ ਹੈ। ®ਜਾਂਚ ਅਧਿਕਾਰੀ ਵਰਿੰਦਰ ਕੁਮਾਰ ਮੁਤਾਬਕ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਦੋਸ਼ੀ ਨੇ ਉਸ ਨੂੰ ਵਿਦੇਸ਼ ਭੇਜਣ ਦੇ ਨਾਂ ’ਤੇ 1 ਲੱਖ ਰੁਪਏ ਲੈ ਲਏ, ਜਦੋਂਕਿ ਉਸ ਦਾ ਵੀਜ਼ਾ ਨਹੀਂ ਲਗਵਾਇਆ ਤਾਂ ਨਿਆਂ ਲਈ ਪੁਲਸ ਨੂੰ ਲਿਖਤੀ ਸ਼ਿਕਾਇਤ ਦਿੱਤੀ।
ਤੀਜੇ ਕੇਸ ’ਚ ਥਾਣਾ ਡਵੀਜ਼ਨ ਨੰ. 6 ਦੀ ਪੁਲਸ ਨੇ ਗੁਰਸੇਵਕ ਸਿੰਘ ਨਿਵਾਸੀ ਬਠਿੰਡਾ ਦੀ ਸ਼ਿਕਾਇਤ ’ਤੇ ਜੀ. ਜੀ. ਆਈ. ਗਰੁੱਪ ਦੇ ਮਾਲਕ ਤਜਿੰਦਰ ਸਿੰਘ, ਗੁਰਮੀਤ ਕੌਰ, ਨਿਤਿਸ਼ ਘਈ ਨਿਵਾਸੀ ਸੁੰਦਰ ਨਗਰ ਖਿਲਾਫ ਪਰਚਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਵਰਿੰਦਰ ਕੁਮਾਰ ਮੁਤਾਬਕ ਪੁਲਸ ਨੂੰ 7 ਅਪ੍ਰੈਲ 2018 ਨੂੰ ਦਿੱਤੀ ਸ਼ਿਕਾਇਤ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਦੋਸ਼ੀ ਨੇ ਵਿਦੇਸ਼ ਭੇਜਣ ਦੇ ਨਾਂ ’ਤੇ 1.25 ਲੱਖ ਰੁਪਏ ਲੈ ਲਏ ਪਰ ਨਾ ਤਾਂ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਮੋਡ਼ੇ।
ਚੌਥੇ ਕੇਸ ਵਿਚ ਥਾਣਾ ਸਰਾਭਾ ਨਗਰ ਦੀ ਪੁਲਸ ਨੇ ਮਨਜੀਤ ਸਿੰਘ ਨਿਵਾਸੀ ਸ਼ਿਵਾਜੀ ਨਗਰ ਦੀ ਸ਼ਿਕਾਇਤ ’ਤੇ ਬੀ. ਆਰ. ਐੱਸ. ਨਗਰ ਦੇ ਰਹਿਣ ਵਾਲੇ ਗਗਨਦੀਪ ਸਿੰਘ ਖਿਲਾਫ ਪਰਚਾ ਦਰਜ ਕੀਤਾ ਹੈ। ®ਜਾਂਚ ਅਧਿਕਾਰੀ ਮਧੂਬਾਲਾ ਮੁਤਾਬਕ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਆਪਣੇ ਬੇਟੇ ਜਸਵਿੰਦਰ ਸਿੰਘ ਨੂੰ ਵਿਦੇਸ਼ ਭੇਜਣ ਦੇ ਨਾਂ ’ਤੇ ਚੈੱਕ ਰਾਹੀਂ ਪੈਸੇ ਦਿੱਤੇ ਸਨ ਪਰ ਉਸ ਨੇ ਵਿਦੇਸ਼ ਨਾ ਭੇਜ ਕੇ ਉਨ੍ਹਾਂ ਦੇ ਨਾਲ ਧੋਖਾਦੇਹੀ ਕੀਤੀ ਹੈ।
ਸੈਕਟਰ-43 ਦੇ ਬੱਸ ਅੱਡੇ ’ਚ ਹੁਣ ਪਿਕ ਐਂਡ ਡਰਾਪ ’ਤੇ ਨਹੀਂ ਲੱਗਣਗੇ ਚਾਰਜ
NEXT STORY