ਬਟਾਲਾ, (ਬੇਰੀ)- ਥਾਣਾ ਸਿਵਲ ਲਾਈਨ ਦੀ ਪੁਲਸ ਨੇ ਵਿਦੇਸ਼ ਭੇਜਣ ਦੇ ਨਾਂ ’ਤੇ ਠੱਗੀ ਮਾਰਨ ਵਾਲੇ 2 ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ।
ਪੁਲਸ ਨੂੰ ਦਿੱਤੀ ਦਰਖਾਸਤ ’ਚ ਜਤਿੰਦਰ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਕਰਤਾਰਪੁਰ ਜ਼ਿਲਾ ਜਲੰਧਰ ਨੇ ਦੱਸਿਆ ਕਿ ਸਰਜਨ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਬੱਬਰੀ ਨੰਗਲ ਅਤੇ ਰੁਪਿੰਦਰ ਸਿੰਘ ਪੁੱਤਰ ਬਖਸ਼ੀਸ਼ ਸਿੰਘ ਵਾਸੀ ਬੱਬੇਹਾਲੀ ਨੇ ਸ਼ੂਗਰ ਮਿੱਲ ਪੈਟਰੋਲ ਪੰਪ ਸਾਹਮਣੇ ਅਲਫਾ ਓਵਰਸੀਜ਼ ਜੀ. ਟੀ. ਰੋਡ ਬਟਾਲਾ ਦਫਤਰ ਬਿਨ੍ਹਾਂ ਕਿਸੇ ਅਥਾਰਟੀ ਦੀ ਮਨਜ਼ੂਰੀ ਦੇ ਖੋਲ ਕੇ ਉਸ ਕੋਲੋਂ ਵਿਦੇਸ਼ ਜਾਰਡਨ ਅਤੇ ਸਾਊਥ ਅਫਰੀਕਾ ਭੇਜਣ ਦੇ ਨਾਂ ’ਤੇ 8 ਲੱਖ 55 ਹਜ਼ਰ ਰੁਪਏ ਲੈ ਲਏ ਅਤੇ ਉਸਨੂੰ ਜਾਅਲੀ ਵੀਜ਼ਾ ਦੀ ਕਾਪੀ ਦੇ ਦਿੱਤੀ ਅਤੇ ਪਾਸਪੋਰਟ ਵੀ ਵਾਪਸ ਨਹੀਂ ਕੀਤੇ। ®ਉਕਤ ਮਾਮਲੇ ਦੀ ਜਾਂਚ ਐੱਸ. ਆਈ. ਚਰਨਜੀਤ ਸਿੰਘ ਨੇ ਕੀਤੀ, ਜਿਸ ਤੋਂ ਬਾਅਦ ਡੀ. ਐੱਸ. ਪੀ. ਇਨਵੈਸਟੀਗੇਸ਼ਨ ਦੇ ਤਸਦੀਕ ਕੀਤਾ ਅਤੇ ਐੱਸ. ਐੱਸ. ਪੀ. ਬਟਾਲਾ ਦੇ ਆਦੇਸ਼ਾਂ ’ਤੇ ਏ. ਐੱਸ. ਆਈ. ਗੁਰਸੇਵਕ ਸਿੰਘ ਨੇ ਕਾਰਵਾਈ ਕਰਦਿਆਂ ਥਾਣਾ ਸਿਵਲ ਲਾਈਨ ’ਚ ਉਕਤ ਦੋਵਾਂ ਵਿਅਕਤੀਆਂ ਦੇ ਵਿਰੁੱਧ ਧੋਖਾਦੇਹੀ ਕਰਨ ਦਾ ਮਾਮਲਾ ਦਰਜ ਕਰ ਦਿੱਤਾ ਹੈ।
ਹਾਦਸੇ ’ਚ ਟਰੱਕ ਡਰਾਈਵਰ ਦੀ ਮੌਤ
NEXT STORY