ਜ਼ੀਰਾ (ਗੁਰਮੇਲ ਸੇਖਵਾਂ, ਵੈੱਬ ਡੈਸਕ) : ਆਪਣੇ ਪੇਕੇ ਪਰਿਵਾਰ ਨਾਲ ਮਿਲ ਕੇ ਪਤੀ ਨਾਲ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ’ਚ ਥਾਣਾ ਸਦਰ ਜ਼ੀਰਾ ਦੀ ਪੁਲਸ ਨੇ ਪਤਨੀ ਸਮੇਤ 3 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਜ਼ੀਰਾ ਸਦਰ ਦੇ ਸਬ-ਇੰਸਪੈਕਟਰ ਜੁਗਰਾਜ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ ’ਚ ਸ਼ਿਕਾਇਤਕਰਤਾ ਗੁਰਸਿਵਰਨ ਸਿੰਘ ਪੁੱਤਰ ਸੁਖਚੈਨ ਸਿੰਘ ਵਾਸੀ ਪਿੰਡ ਮਾਣਕਿਆਂ ਵਾਲੀ ਨੇ ਦੱਸਿਆ ਕਿ ਉਸਨੇ ਆਪਣੀ ਪਤਨੀ ਗੁਲਸ਼ਨਪ੍ਰੀਤ ਕੌਰ ਵਾਸੀ ਪਿੰਡ ਮੁਠਿਆਂ ਵਾਲਾ ਕਾਮਲ ਵਾਲਾ ਨੂੰ 17 ਲੱਖ ਰੁਪਏ ਖ਼ਰਚ ਕੇ ਕੈਨੇਡਾ ਭੇਜਿਆ ਸੀ। ਪਤਨੀ ਨੇ ਵਿਦੇਸ਼ ਜਾਣ ਤੋਂ ਪਹਿਲਾਂ ਉਸ ਨੂੰ ਭਰੋਸਾ ਦਿੱਤਾ ਸੀ ਕਿ ਉਹ ਵਿਦੇਸ਼ ਪਹੁੰਚਣ ਤੋਂ ਕੁਝ ਸਮਾਂ ਬਾਅਦ ਉਸ ਨੂੰ ਸਪੌਂਸ ਵੀਜ਼ੇ 'ਤੇ ਬੁਲਾ ਲਵੇਗੀ ਪਰ ਜਦੋਂ ਉਸ ਨੇ ਆਪਣੀ ਪਤਨੀ ਨੂੰ ਵਿਦੇਸ਼ ਆਉਣ ਦੇ ਲਈ ਕੁਝ ਜ਼ਰੂਰੀ ਦਸਤਾਵੇਜ਼ਾਂ ਦੀ ਮੰਗ ਕੀਤਾ ਤਾਂ ਉਸ ਨੇ ਗੱਲ ਕਰਨੀ ਬੰਦ ਕਰ ਦਿੱਤੀ ਅਤੇ ਉਸਦੀ ਕੈਨੇਡਾ ਦੀ ਫਾਈਲ ਵੀ ਨਹੀਂ ਲਗਾਈ।
ਇਹ ਵੀ ਪੜ੍ਹੋ- ਲੁਧਿਆਣਾ 'ਚ ਦੋਹਰਾ ਕਤਲ, ਤੇਜ਼ਧਾਰ ਹਥਿਆਰ ਨਾਲ ਵੱਢਿਆ ਡੇਅਰੀ ਸੰਚਾਲਕ ਤੇ ਨੌਕਰ
ਜਿਸ ਤੋਂ ਬਾਅਦ ਸ਼ਿਕਾਇਤਕਰਤਾ ਨੇ ਪੰਚਾਇਤ ਦੇ ਤੌਰ 'ਤੇ ਸਹੁਰਾ ਪਰਿਵਾਰ ਨਾਲ ਸੰਪਰਕ ਕੀਤਾ, ਜਿਸ ਦੇ ਚੱਲਦਿਆਂ ਸਹੁਰਾ ਪਰਿਵਾਰ ਨੇ ਕੁਝ ਪੈਸੇ ਵਾਪਸ ਕਰ ਦਿੱਤੇ ਅਤੇ ਕਰੀਬ 9 ਲੱਖ ਰੁਪਏ ਵਾਪਸ ਨਹੀਂ ਕੀਤੇ। ਪੀੜਤ ਨੇ ਦੱਸਿਆ ਕਿ ਉਸ ਦੀ ਪਤਨੀ ਗੁਲਸ਼ਨਪ੍ਰੀਤ ਕੌਰ ਨੇ ਗੁਰਨੇਕ ਸਿੰਘ ਅਤੇ ਹੁਸਨਪ੍ਰੀਤ ਸਿੰਘ ਨਾਲ ਮਿਲ ਕੇ ਕਰੀਬ 9 ਲੱਖ ਦੀ ਠੱਗੀ ਮਾਰੀ ਹੈ। ਪੁਲਸ ਨੇ ਇਸ ਮਾਮਲੇ 'ਚ ਸ਼ਿਕਾਇਤਕਰਤਾ ਵੱਲੋਂ ਦਿੱਤੇ ਬਿਆਨਾਂ ਦੇ ਆਧਾਰ 'ਤੇ ਸ਼ਿਕਾਇਤ ਕਰਤਾ ਦੀ ਪਤਨੀ, ਸਹੁਰੇ ਅਤੇ ਸਾਲੇ ਹੁਸਨਪ੍ਰੀਤ ਸਿੰਘ ਖ਼ਿਲਾਫ਼ 420, 120ਬੀ ਆਈ. ਪੀ. ਸੀ. ਤਹਿਤ ਮਾਮਲਾ ਦਰਦ ਕਰਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਸੜਕ ਹਾਦਸੇ ਨੇ ਉਜਾੜੀਆਂ ਪਰਿਵਾਰ ਦੀਆਂ ਖ਼ੁਸ਼ੀਆਂ, 5 ਭੈਣਾਂ ਦੇ ਇਕਲੌਤੇ ਭਰਾ ਦੀ ਹੋਈ ਮੌਤ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ Apex ਮੈਂਬਰ ਨਿਯੁਕਤ
NEXT STORY