ਨਵਾਂਸ਼ਹਿਰ (ਤ੍ਰਿਪਾਠੀ) : ਇਰਾਕ ਭੇਜਣ ਦੇ ਨਾਂ ’ਤੇ ਠੱਗੀ ਕਰਨ ਵਾਲੇ ਫ਼ਰਜੀ ਏਜੰਟ ਖ਼ਿਲਾਫ਼ ਪੁਲਸ ਨੇ ਧੋਖਾਦੇਹੀ ਦਾ ਮਾਮਲਾ ਦਰਜ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਚਰਨਜੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਅਲਾਚੌਰ ਨੇ ਦੱਸਿਆ ਕਿ ਉਸ ਨੇ ਇਰਾਕ ਜਾਣ ਸਬੰਧੀ ਏਜੰਟ ਹਰਜਿੰਦਰ ਸਿੰਘ ਵਾਸੀ ਫਗਵਾੜਾ ਨਾਲ ਸੰਪਰਕ ਕੀਤਾ ਸੀ। ਉਸ ਨੇ 1.30 ਲੱਖ ਰੁਪਏ ਵੀਜ਼ੇ ਅਤੇ 10 ਹਜ਼ਾਰ ਰੁਪਏ ਮੈਡੀਕਲ ਲਈ ਖ਼ਰਚ ਕੀਤੇ ਸਨ ਪਰ ਉਕਤ ਏਜੰਟ ਨੇ ਉਸ ਨੂੰ ਵਿਦੇਸ਼ ਨਹੀਂ ਭੇਜਿਆ ਅਤੇ ਲਗਾਤਾਰ ਉਸਨੂੰ ਟਾਲ-ਮਟੋਲ ਕਰ ਰਿਹਾ ਹੈ। ਉਸਨੇ ਦੱਸਿਆ ਕਿ ਏਜੰਟ ਨੇ ਸਮਝੌਤਾ ਕਰ ਕੇ ਪੈਸੇ ਅਤੇ ਪਾਸਪੋਰਟ ਵਾਪਸ ਕਰਨ ਦਾ ਵਾਅਦਾ ਕੀਤਾ ਸੀ ਪਰ ਉਸ ਨੇ ਇਹ ਪੂਰਾ ਨਹੀਂ ਕੀਤਾ।
ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ ਵਿਚ ਸ਼ਿਕਾਇਤਕਰਤਾ ਨੇ ਆਪਣੇ ਪੈਸੇ ਵਾਪਸ ਕਰਵਾਉਣ ਅਤੇ ਦੋਸ਼ੀ ਏਜੰਟ ਖ਼ਿਲਾਫ਼ ਕਾਨੂੰਨ ਤਹਿਤ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਕਤ ਸ਼ਿਕਾਇਤ ਦੀ ਜਾਂਚ ਡੀ. ਐੱਸ. ਪੀ. ਪੱਧਰ ਦੇ ਅਧਿਕਾਰੀ ਵੱਲੋਂ ਕਰਨ ਉਪਰੰਤ ਦਿੱਤੀ ਗਈ ਨਤੀਜਾ ਰਿਪੋਰਟ ਦੇ ਆਧਾਰ ’ਤੇ ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਸ ਨੇ ਫਰਜ਼ੀ ਏਜੰਟ ਹਰਵਿੰਦਰ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪ੍ਰੀਖਿਆ ਡਿਊਟੀ ਲੱਗਣ ’ਤੇ ਛੁੱਟੀ ਅਪਲਾਈ ਕਰਨ ਦੇ ਵਧੇ ਮਾਮਲੇ, DEO ਨੇ ਤੈਅ ਕੀਤੀ ਸਕੂਲ ਪ੍ਰਮੁੱਖਾਂ ਦੀ ਜ਼ਿੰਮੇਵਾਰੀ
NEXT STORY