ਲੁਧਿਆਣਾ (ਰਿਸ਼ੀ) : ਵਰਕ ਵੀਜ਼ਾ 'ਤੇ ਵਿਦੇਸ਼ ਜਾਣ ਦੇ ਚੱਕਰ 'ਚ ਔਰਤ ਨਾਲ ਲੱਖਾਂ ਰੁਪਏ ਦੀ ਠੱਗੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਜਨਤਾ ਕਾਲੋਨੀ ਦੀ ਰਹਿਣ ਵਾਲੀ ਸੰਤੋਸ਼ ਰਾਣੀ (29) ਨੇ ਵਰਕ ਵੀਜ਼ਾ 'ਤੇ ਪੋਲੈਂਡ ਜਾਣਾ ਸੀ। ਪੀੜਤਾ ਦਾ ਦੋਸ਼ ਹੈ ਕਿ ਵਿਦੇਸ਼ ਭੇਜਣ ਦੇ ਨਾਂ 'ਤੇ ਟ੍ਰੈਵਲ ਏਜੰਟਾਂ ਨੇ ਉਸ ਨਾਲ 2 ਲੱਖ, 70 ਹਜ਼ਾਰ ਰੁਪਏ ਦੀ ਠੱਗੀ ਮਾਰੀ। ਇਸ ਤੋਂ ਬਾਅਦ ਉਨ੍ਹਾਂ ਨੇ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ।
ਦੋਸ਼ੀਆਂ ਦੀ ਪਛਾਣ ਫਿਲੌਰ ਦੇ ਰਹਿਣ ਵਾਲੇ ਸੁਨੀਲ ਬਾਊਂਸਰ, ਸੁਮਿਤ ਵਾਸੀ ਮੁੰਬਈ, ਸੀਆ ਬਾਂਕਰ, 1 ਮੈਨੇਜਰ ਮਨਪ੍ਰੀਤ ਸਿੰਘ, ਵਿਨੇ ਹਾਰਲਾਲ ਮੁੰਬਈ, ਨਿਸ਼ਾਂਤ ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਸ ਨੇ ਪੀੜਤਾਂ ਦੇ ਬਿਆਨਾਂ 'ਤੇ ਉਕਤ ਦੋਸ਼ੀਆਂ ਖ਼ਿਲਾਪ਼ ਇਮੀਗ੍ਰੇਸ਼ਨ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਚੱਲਦੀ ਟਰੇਨ ’ਚ ਚੜ੍ਹਦੇ ਸਮੇਂ ਵਾਪਰਿਆ ਰੂਹ ਕੰਬਾਊ ਹਾਦਸਾ, 12 ਸਾਲਾ ਪੁੱਤ ਦੇ ਸਾਹਮਣੇ ਪਿਓ ਦੀ ਦਰਦਨਾਕ ਮੌਤ
NEXT STORY