ਮੋਹਾਲੀ (ਸੰਦੀਪ) : ਗਾਜ਼ੀਆਬਾਦ ਵਾਸੀ ਤ੍ਰਿਲੋਕ ਸਿੰਘ ਦੀ ਸ਼ਿਕਾਇਤ ’ਤੇ ਥਾਣਾ ਫੇਜ਼-11 ਦੀ ਪੁਲਸ ਨੇ ਫੇਜ਼-10 ਸਥਿਤ ਇੰਗਲਿਸ਼ ਗੁਰੂ ਇਮੀਗ੍ਰੇਸ਼ਨ ਕੰਪਨੀ ਦੇ ਸੰਚਾਲਕ ਗੁਰਪ੍ਰੀਤ ਸਿੰਘ ਨੂੰ 8.64 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ। ਗੁਰਿੰਦਰ ਸਿੰਘ ਅਤੇ ਹਰਦੀਪ ਸਿੰਘ ਖ਼ਿਲਾਫ਼ ਧੋਖਾਦੇਹੀ ਅਤੇ ਹੋਰ ਅਪਰਾਧਿਕ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਤ੍ਰਿਲੋਕ ਸਿੰਘ ਨੇ ਦੱਸਿਆ ਕਿ ਉਸ ਨੇ ਇੰਗਲਿਸ਼ ਗੁਰੂ ਇਮੀਗ੍ਰੇਸ਼ਨ ਕੰਪਨੀ ਦੇ ਨੁਮਾਇੰਦਿਆਂ ਨਾਲ ਸੰਪਰਕ ਕੀਤਾ ਸੀ। ਪੁੱਤਰ ਨਵਦੀਪ ਸਿੰਘ ਨੂੰ ਸਟੱਡੀ ਵੀਜ਼ੇ ’ਤੇ ਕੈਨੇਡਾ ਭੇਜਣ ਦੀ ਗੱਲ ਕੀਤੀ।
ਦਫ਼ਤਰ ਬੁਲਾ ਕੇ ਉਨ੍ਹਾਂ ਕਿਹਾ ਕਿ 20 ਲੱਖ ਰੁਪਏ ਖ਼ਰਚਾ ਆਵੇਗਾ। ਇਸ ਤੋਂ ਬਾਅਦ ਉਸ ਨੇ ਬੇਟੇ ਦਾ ਜਾਅਲੀ ਆਫਰ ਲੈਟਰ ਦਿਖਾ ਕੇ 11.14 ਲੱਖ ਰੁਪਏ ਲੈ ਲਏ ਪਰ ਇਸ ਤੋਂ ਬਾਅਦ ਜਦੋਂ ਉਸ ਦੇ ਪੁੱਤਰ ਦਾ ਵੀਜ਼ਾ ਨਹੀਂ ਆਇਆ ਤਾਂ ਉਸ ਨੇ ਪੈਸੇ ਵਾਪਸ ਕਰਨ ਦਾ ਵਾਅਦਾ ਕੀਤਾ।
ਇਸ ’ਤੇ ਉਸ ਨੇ ਤ੍ਰਿਲੋਕ ਨੂੰ 2.50 ਲੱਖ ਰੁਪਏ ਵਾਪਸ ਕਰ ਦਿੱਤੇ ਪਰ ਇਸ ਤੋਂ ਬਾਅਦ ਉਸ ਨੇ ਤ੍ਰਿਲੋਕ ਦਾ ਫੋਨ ਚੁੱਕਣਾ ਬੰਦ ਕਰ ਦਿੱਤਾ। ਕਾਫੀ ਕੋਸ਼ਿਸ਼ਾਂ ਦੇ ਬਾਵਜੂਦ ਜਦੋਂ ਤ੍ਰਿਲਕ ਨੂੰ 8.64 ਲੱਖ ਰੁਪਏ ਵਾਪਸ ਨਾ ਮਿਲੇ ਤਾਂ ਉਹ ਪਰੇਸ਼ਾਨ ਹੋ ਗਿਆ ਅਤੇ ਪੁਲਸ ਨੂੰ ਸ਼ਿਕਾਇਤ ਕੀਤੀ। ਪੁਲਸ ਨੇ ਜਾਂਚ ਤੋਂ ਬਾਅਦ ਹੀ ਉਕਤ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਸੁਖਪਾਲ ਖਹਿਰਾ ਦੀ ਗ੍ਰਿਫ਼ਤਾਰੀ 'ਤੇ ਭੜਕੇ ਰਾਜਾ ਵੜਿੰਗ, ਬੋਲੇ-'ਹਰ ਵਰਕਰ ਨਾਲ ਚੱਟਾਨ ਬਣ ਖੜ੍ਹਾ ਹਾਂ'
NEXT STORY