ਮੋਹਾਲੀ (ਸੰਦੀਪ) : ਇੱਥੇ ਸੈਕਟਰ-70 ਦੇ ਵਸਨੀਕ ਅਜੀਤ ਸਿੰਘ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਿਸੇ ਅਣਪਛਾਤੇ ਵਿਅਕਤੀ ਨੇ ਉਸ ਨੂੰ ਫੋਨ ਕਰ ਕੇ ਆਪਣਾ ਰਿਸ਼ਤੇਦਾਰ ਦੱਸਿਆ ਅਤੇ ਉਸ ਦੇ ਬੈਂਕ ਖਾਤੇ 'ਚੋਂ 4 ਲੱਖ, 80 ਹਜ਼ਾਰ ਰੁਪਏ ਦੀ ਰਕਮ ਟਰਾਂਸਫਰ ਕਰਵਾ ਲਏ। ਜਦੋਂ ਅਜੀਤ ਨੂੰ ਇਸ ਧੋਖਾਧੜੀ ਬਾਰੇ ਪਤਾ ਲੱਗਾ ਤਾਂ ਉਸ ਨੇ ਇਸ ਦੀ ਸ਼ਿਕਾਇਤ ਪੁਲਸ ਨੂੰ ਕੀਤੀ। ਪੁਲਸ ਨੇ ਅਜੀਤ ਦੀ ਸ਼ਿਕਾਇਤ ’ਤੇ ਅਣਪਛਾਤੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਅਜੀਤ ਨੇ ਦੱਸਿਆ ਕਿ ਉਸ ਨੂੰ ਬੀਤੇ ਦਿਨੀਂ ਇਕ ਵਟਸਐਪ ਨੰਬਰ ਤੋਂ ਕਾਲ ਆਈ ਸੀ। ਕਾਲ ਕਰਨ ਵਾਲੇ ਵਿਅਕਤੀ ਨੇ ਕਿਹਾ ਕਿ ਉਹ ਉਸ ਦਾ ਰਿਸ਼ਤੇਦਾਰ ਹੈ।
ਇਸ ਦੌਰਾਨ ਉਸ ਨੇ ਉਸ ਨੂੰ ਧੋਖਾ ਦੇ ਕੇ ਉਸ ਤੋਂ 4 ਲੱਖ, 80 ਹਜ਼ਾਰ ਰੁਪਏ ਮੱਧ ਪ੍ਰਦੇਸ਼ ਦੇ ਇਕ ਖਾਤੇ ਵਿਚ ਟਰਾਂਸਫਰ ਕਰਵਾ ਲਏ। ਇਸ ਦੇ ਬਾਅਦ ਅਜੀਤ ਸਿੰਘ ਨੂੰ ਅਹਿਸਾਸ ਹੋਇਆ ਕਿ ਉਸ ਨਾਲ ਧੋਖਾ ਹੋਇਆ ਹੈ। ਉਸ ਨੇ ਇਸ ਮਾਮਲੇ ਬਾਰੇ ਪੁਲਸ ਨੂੰ ਸ਼ਿਕਾਇਤ ਦਿੱਤੀ। ਸਾਈਬਰ ਸੈੱਲ ਦੀ ਟੀਮ ਨੇ ਮਾਮਲੇ ਦੀ ਜਾਂਚ ਤੋਂ ਬਾਅਦ ਐੱਸ. ਐੱਸ. ਪੀ. ਦੇ ਹੁਕਮਾਂ ’ਤੇ ਮਟੌਰ ਥਾਣੇ ਵਿਚ ਮਾਮਲਾ ਦਰਜ ਕਰ ਲਿਆ ਹੈ।
ਨਾਰਥ ਇੰਡੀਆ ਦਾ ਪਹਿਲਾ ਸਕਿਨ ਬੈਂਕ ਸ਼ੁਰੂ : ਪੀ. ਜੀ. ਆਈ. ’ਚ ਬ੍ਰੇਨ ਡੈੱਡ ਦੀ ਵੀ ਡੋਨੇਟ ਹੋ ਸਕੇਗੀ ਸਕਿਨ
NEXT STORY