ਚੰਡੀਗੜ੍ਹ (ਸੁਸ਼ੀਲ) : ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਂ ’ਤੇ ਸ਼ਹਿਰ ਦੇ ਵੱਖ-ਵੱਖ ਸੈਕਟਰਾਂ ਦੀਆਂ 2 ਇਮੀਗ੍ਰੇਸ਼ਨ ਕੰਪਨੀਆਂ ਨੇ ਲੱਖਾਂ ਰੁਪਏ ਦੀ ਠੱਗੀ ਮਾਰ ਲਈ। ਸੈਕਟਰ-32 ਸਥਿਤ ਇਮੀਗ੍ਰੇਸ਼ਨ ਕੰਪਨੀ ਨੇ ਡੇਢ ਲੱਖ ਅਤੇ ਸੈਕਟਰ-44 ਦੀ ਇਮੀਗ੍ਰੇਸ਼ਨ ਸਰਵਿਸ ਕੰਪਨੀ ਨੇ 9 ਲੱਖ ਰੁਪਏ ਦੀ ਧੋਖਾਧੜੀ ਕੀਤੀ ਹੈ। ਸੈਕਟਰ-34 ਥਾਣੇ ਦੀ ਪੁਲਸ ਨੇ ਦੋਵੇਂ ਕੰਪਨੀਆਂ ਦੇ ਮਾਲਕਾਂ ਖ਼ਿਲਾਫ਼ ਧੋਖਾਧੜੀ ਤੇ ਸਾਜ਼ਿਸ਼ ਰਚਣ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਬਿਹਾਰ ਵਾਸੀ ਪ੍ਰਮੋਦ ਕੁਮਾਰ ਨੇ ਸ਼ਿਕਾਇਤ ’ਚ ਦੱਸਿਆ ਕਿ ਉਸ ਨੇ ਵਿਦੇਸ਼ ਜਾਣ ਲਈ ਵੀਜ਼ਾ ਲਗਵਾਉਣਾ ਸੀ। ਸੈਕਟਰ-32 ਸਥਿਤ ਕੰਪਨੀ ਗਲੋਬਲ ਕੰਸਲਟੈਂਸੀ ਦੇ ਦਫ਼ਤਰ ਗਿਆ ਤਾਂ ਉਸ ਦੀ ਮੁਲਾਕਾਤ ਗ਼ਜ਼ਲ ਕਪੂਰ ਨਾਲ ਹੋਈ। ਗ਼ਜ਼ਲ ਕਪੂਰ ਨੂੰ ਡੇਢ ਲੱਖ ਰੁਪਏ ਅਤੇ ਦਸਤਾਵੇਜ਼ ਦਿੱਤੇ ਪਰ ਵੀਜ਼ਾ ਨਹੀਂ ਦਿੱਤਾ ਗਿਆ। ਸੈਕਟਰ-34 ਥਾਣੇ ਦੀ ਪੁਲਸ ਨੇ ਕੰਪਨੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਇਸ ਤਰ੍ਹਾਂ ਰਾਜਸਥਾਨ ਦੀ ਔਰਤ ਦੀ ਸ਼ਿਕਾਇਤ ’ਤੇ ਸੈਕਟਰ-34 ਥਾਣਾ ਪੁਲਸ ਨੇ ਸੈਕਟਰ-44 ਦੀ ਐਜੂਕੇਸ਼ਨ ਇਮੀਗ੍ਰੇਸ਼ਨ ਸਰਵਿਸ ਕੰਪਨੀ ਖ਼ਿਲਾਫ਼ 9 ਲੱਖ ਰੁਪਏ ਦੀ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਕੰਪਨੀ ਨੇ ਵੀਜ਼ਾ ਲਗਵਾਉਣ ਦੇ ਨਾਂ ’ਤੇ ਠੱਗੀ ਮਾਰੀ ਹੈ।
ਅੱਧੀ ਰਾਤ ਨੂੰ ਮੁੰਡਿਆਂ ਨੇ ਕਰ 'ਤਾ ਵੱਡਾ ਕਾਂਡ, ਵੀਡੀਓ 'ਚ ਦੇਖੋ ਕੀ ਹੈ ਪੂਰਾ ਮਾਮਲਾ
NEXT STORY