ਜ਼ੀਰਾ (ਰਾਜੇਸ਼ ਢੰਡ) : ਜ਼ੀਰਾ ਦੇ ਅਧੀਨ ਆਉਂਦੇ ਪਿੰਡ ਤਲਵੰਡੀ ਮੰਗੇ ਖਾਂ ਵਿਖੇ ਇਕ ਨੌਜਵਾਨ ਨੂੰ ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਉਸ ਨਾਲ 45 ਹਜ਼ਾਰ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ’ਚ ਥਾਣਾ ਸਦਰ ਜ਼ੀਰਾ ਪੁਲਸ ਨੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
ਪੁਲਸ ਨੂੰ ਦਿੱਤੇ ਬਿਆਨਾਂ ’ਚ ਸੁਰਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਮੰਗੇ ਖਾਂ ਨੇ ਦੱਸਿਆ ਕਿ ਮੁਲਜ਼ਮ ਡਾ. ਸਰਬਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਰਟੋਲ ਬੇਟ ਨੇ ਉਸ ਨੂੰ ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਉਸ ਪਾਸੋਂ 45 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ਦੇ ਆਧਾਰ ’ਤੇ ਉਕਤ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਨਸ਼ੇ ਨੇ ਵਿਛਾਏ ਘਰ 'ਚ ਸੱਥਰ, ਦੋਸਤ ਨਾਲ ਘਰੋਂ ਨਿਕਲੇ ਨੌਜਵਾਨ ਦੀ ਓਵਰਡੋਜ਼ ਕਾਰਨ ਹੋਈ ਮੌਤ
NEXT STORY