ਫਿਰੋਜ਼ਪੁਰ (ਪਰਮਜੀਤ, ਖੁੱਲਰ, ਕੁਮਾਰ, ਮਲਹੋਤਰਾ) : ਨੌਜਵਾਨ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 7 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ’ਚ ਥਾਣਾ ਸਿਟੀ ਫਿਰੋਜ਼ਪੁਰ ਪੁਲਸ ਨੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਖਵਿੰਦਰ ਸਿੰਘ ਉਪ ਕਪਤਾਨ ਪੁਲਸ (ਸ਼ਹਿਰੀ) ਨੇ ਦੱਸਿਆ ਕਿ ਮਨਜੀਤ ਸਿੰਘ ਟੁਰਨਾ ਪੁੱਤਰ ਕਰਤਾਰ ਸਿੰਘ ਟੁਰਨਾ ਵਾਸੀ ਫਿਰੋਜ਼ਪੁਰ ਨੇ ਸ਼ਿਕਾਇਤ ਦਿੱਤੀ ਸੀ।
ਉਸ ਨੇ ਦੱਸਿਆ ਜੰਗ ਸਿੰਘ ਪੁੱਤਰ ਹਰਨਾਮ ਸਿੰਘ ਵਾਸੀ ਪਿੰਡ ਟਿੱਬੀ ਕਲਾਂ ਨੇ ਉਸ ਦੇ ਲੜਕੇ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 7 ਲੱਖ ਰੁਪਏ ਦੀ ਠੱਗੀ ਮਾਰੀ ਹੈ। ਜਾਂਚਕਰਤਾ ਨੇ ਦੱਸਿਆ ਕਿ ਪੁਲਸ ਨੇ ਉਕਤ ਮੁਲਜ਼ਮ ਖ਼ਿਲਾਫ਼ ਜਾਂਚ-ਪੜਤਾਲ ਤੋਂ ਬਾਅਦ ਮੁਕੱਦਮਾ ਦਰਜ ਕੀਤਾ ਹੈ।
ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ 'ਚ ਪੰਜਾਬ ਸਭ ਤੋਂ ਅੱਗੇ : ਮੋਹਿੰਦਰ ਭਗਤ
NEXT STORY