ਫਿਰੋਜ਼ਪੁਰ (ਕੁਮਾਰ, ਪਰਮਜੀਤ, ਖੁੱਲਰ) : ਕਥਿਤ ਰੂਪ ’ਚ ਇਕ ਨੌਜਵਾਨ ਨੂੰ ਨਿਊਜੀਲੈਂਡ ਦਾ ਵੀਜ਼ਾ ਲਗਵਾ ਕੇ ਦੇਣ ਦਾ ਝਾਂਸਾ ਦੇ ਕੇ 22 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ’ਚ ਥਾਣਾ ਫਿਰੋਜ਼ਪੁਰ ਕੈਂਟ ਦੀ ਪੁਲਸ ਨੇ 3 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਵਿਨੋਦ ਕੁਮਾਰ ਨੇ ਦੱਸਿਆ ਕਿ ਸ਼ਿਕਾਇਤਕਰਤਾ ਜਸਪਾਲ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਬਸਤੀ ਭਾਈ ਕੇ ਨੇ ਪੁਲਸ ਅਧਿਕਾਰੀਆਂ ਨੂੰ ਦਿੱਤੀ ਲਿਖਤੀ ਸ਼ਿਕਾਇਤ ਯੂ. ਆਈ. ਡੀ. ਨੰਬਰ 496817 ’ਚ ਦੋਸ਼ ਲਾਇਆ ਗਿਆ ਕਿ ਤਰਸੇਮ ਗੌਤਮ, ਉਸ ਦੀ ਪਤਨੀ ਅਰੁਣ ਬਾਲਾ ਅਤੇ ਤਰੁਣ ਗੌਤਮ ਹਾਲ ਨਿਊਜ਼ੀਲੈਂਡ ਨੇ ਉਸ ਨੂੰ ਨਿਊਜ਼ੀਲੈਂਡ ਦਾ ਵਰਕ ਵੀਜ਼ਾ ਲਗਵਾ ਕੇ ਦੇਣ ਦਾ ਝਾਂਸਾ ਦੇ ਕੇ ਉਸ ਤੋਂ 22 ਲੱਖ ਰੁਪਏ ਲਏ ਸਨ।
ਅੱਜ ਤੱਕ ਨਾ ਤਾਂ ਉਸ ਨੂੰ ਵਰਕ ਵੀਜ਼ਾ ਲਗਵਾ ਕੇ ਦਿੱਤਾ ਹੈ ਅਤੇ ਨਾ ਹੀ ਉਸ ਤੋਂ ਲਏ ਹੋਏ 22 ਲੱਖ ਰੁਪਏ ਵਾਪਸ ਕੀਤੇ ਹਨ। ਉਨ੍ਹਾਂ ਦੱਸਿਆ ਕਿ ਸ਼ਿਕਾਇਤ ਦੀ ਜਾਂਚ ਕਰਨ ਤੋਂ ਬਾਅਦ ਨਾਮਜ਼ਦ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਵਿਦੇਸ਼ ਦੀ ਧਰਤੀ ਨੇ ਖੋਹ ਲਿਆ ਮਾਪਿਆਂ ਦਾ ਜਵਾਨ ਪੁੱਤ, ਸੋਚਿਆ ਨਹੀਂ ਸੀ ਇੰਝ ਆਵੇਗੀ ਮੌਤ
NEXT STORY