ਬਠਿੰਡਾ (ਸੁਖਵਿੰਦਰ) : ਇਮੀਗ੍ਰੇਸ਼ਨ ਸੈਂਟਰ ਦੇ ਸੰਚਾਲਕ ਰਾਹੀਂ ਲੋਕਾਂ ਨੂੰ ਵਿਦੇਸ਼ ਭੇਜਣ ਲਈ ਵੀਜ਼ਾ ਦੇਣ ਵਾਲੀ ਇਕ ਕੰਪਨੀ ਨੇ ਕੁੱਝ ਲੋਕਾਂ ਨਾਲ 35.30 ਲੱਖ ਰੁਪਏ ਦੀ ਠੱਗੀ ਮਾਰੀ ਹੈ। ਇਸ ਸਬੰਧੀ ਸਿਵਲ ਲਾਈਨ ਥਾਣੇ ’ਚ ਤਿੰਨ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਬਠਿੰਡਾ ਦਾ ਰਹਿਣ ਵਾਲਾ ਦਿਲਬਾਗ ਸਿੰਘ ਜੋ ਏਜੰਟ ਵਜੋਂ ਕੰਮ ਕਰਦਾ ਹੈ, ਨੇ ਪੁਲਸ ਨੂੰ ਦੱਸਿਆ ਕਿ ਉਹ ਵਿਦਿਆਰਥੀਆਂ ਨੂੰ ਵਿਦੇਸ਼ ਜਾਣ ਲਈ ਵੀਜ਼ਾ ਦਿਵਾਉਣ ਦਾ ਕੰਮ ਕਰਦਾ ਹੈ।
ਉਹ ਫਿਰੋਜ਼ਪੁਰ ਦੇ ਰਹਿਣ ਵਾਲੇ ਡਾਲਰ ਭਟੇਜਾ, ਰਾਹੁਲ ਭਟੇਜਾ ਅਤੇ ਸ਼ਿਖਾ ਭਟੇਜਾ ਰਾਹੀਂ ਉਕਤ ਵਿਦਿਆਰਥੀਆਂ ਲਈ ਵੀਜ਼ਾ ਪ੍ਰਾਪਤ ਕਰਦਾ ਹੈ। ਉਸ ਨੇ ਕੁੱਝ ਵਿਦਿਆਰਥੀਆਂ ਦੇ ਵੀਜ਼ੇ ਦਿਵਾਉਣ ਲਈ ਉਕਤ ਲੋਕਾਂ ਨਾਲ ਸੰਪਰਕ ਕੀਤਾ ਅਤੇ ਵਿਦਿਆਰਥੀਆਂ ਵੱਲੋਂ ਦਿੱਤੇ ਗਏ 35.30 ਲੱਖ ਰੁਪਏ ਵੀ ਉਕਤ ਲੋਕਾਂ ਨੂੰ ਦਿੱਤੇ ਪਰ ਇਨ੍ਹਾਂ ਲੋਕਾਂ ਨੇ ਮਿਲੀ-ਭੁਗਤ ਨਾਲ ਸਬੰਧਿਤ ਵਿਦਿਆਰਥੀਆਂ ਦੇ ਵੀਜ਼ੇ ਨਹੀਂ ਦਿਵਾਏ। ਅਜਿਹਾ ਕਰਕੇ ਉਪਰੋਕਤ ਮੁਲਜ਼ਮਾਂ ਨੇ ਉਸ ਅਤੇ ਵਿਦਿਆਰਥੀਆਂ ਨਾਲ ਠੱਗੀ ਮਾਰੀ ਹੈ। ਸ਼ਿਕਾਇਤ ਦੇ ਆਧਾਰ ’ਤੇ ਪੁਲਸ ਨੇ ਤਿੰਨ ਮੁਲਜ਼ਮਾਂ ਖ਼ਿਲਾਫ਼ ਧੋਖਾਦੇਹੀ ਦਾ ਮਾਮਲਾ ਦਰਜ ਕਰ ਲਿਆ ਹੈ।
ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ ਦੀ ਆਈ ਸ਼ਾਮਤ, ਜਾਰੀ ਹੋਏ ਨੋਟਿਸ
NEXT STORY