ਜਲਾਲਾਬਾਦ (ਬੰਟੀ ਦਹੂਜਾ) : ਥਾਣਾ ਵੈਰੋਕੇ ਪੁਲਸ ਨੇ 11 ਲੱਖ 51 ਹਜ਼ਾਰ ਰੁਪਏ ਦੀ ਠੱਗੀ ਮਾਰ ਕੇ ਵਿਦੇਸ਼ ਭੱਜਣ ਵਾਲੇ ਵਿਅਕਤੀ 'ਤੇ ਪਰਚਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਮੁਖਤਿਆਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਲਵਪ੍ਰੀਤ ਸਿੰਘ ਪੱਤਰ ਗੁਰਮੇਲ ਸਿੰਘ ਵਾਸੀ ਪਿੰਡ ਰੋੜ ਵਾਲਾ ਉਰਫ਼ ਤਾਰੇ ਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ।
ਸ਼ਿਕਾਇਤ 'ਚ ਉਸ ਨੇ ਕਿਹਾ ਸੀ ਕਿ ਜਸਦੀਸ਼ ਸਿੰਘ ਪੁੱਤਰ ਹੁਕਮ ਸਿੰਘ ਵਾਸੀ ਨੇੜੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਜੀ ਸਮਾਲਸਰ ਮੋਗਾ ਉਸ ਨਾਲ ਠੱਗੀ ਮਾਰਨ ਦੀ ਨੀਅਤ ਨਾਲ 11 ਲੱਖ 51 ਹਜ਼ਾਰ ਰੁਪਏ ਲੈ ਕੇ ਵਿਦੇਸ਼ ਭੱਜ ਗਿਆ। ਜਿਸ ਦੀ ਪੜਤਾਲ ਉਪਰੰਤ ਕਪਤਾਨ ਪੁਲਸ ਫਾਜ਼ਿਲਕਾ ਵੱਲੋਂ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਗੁਰਦੁਆਰਾ ਸਾਹਿਬ ਮੱਥਾ ਟੇਕ ਕੇ ਘਰ ਆ ਰਹੇ ਬਜ਼ੁਰਗ ਦੀ ਸੜਕ ਹਾਦਸੇ 'ਚ ਮੌਤ
NEXT STORY