ਚੰਡੀਗੜ੍ਹ (ਸੁਸ਼ੀਲ) : ਇੱਥੇ ਸੈਕਟਰ-24 ’ਚ ਇਮੀਗ੍ਰੇਸ਼ਨ ਕੰਪਨੀ ਨੇ ਓਡਿਸ਼ਾ ਦੇ ਨੌਜਵਾਨ ਨਾਲ ਵਿਦੇਸ਼ ਭੇਜਣ ਦੇ ਨਾਂ ’ਤੇ ਦੋ ਲੱਖ 40 ਹਜ਼ਾਰ ਰੁਪਏ ਦੀ ਠੱਗੀ ਮਾਰ ਲਈ। ਪੈਸੇ ਲੈਣ ਤੋਂ ਬਾਅਦ ਨਾ ਤਾਂ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਲੋਕੇਸ਼ ਡੱਲੀ ਨੇ ਸ਼ਿਕਾਇਤ ਪੁਲਸ ਨੂੰ ਦਿੱਤੀ।
ਸੈਕਟਰ-11 ਥਾਣਾ ਪੁਲਸ ਨੇ ਜਾਂਚ ਮਗਰੋਂ ਇਮੀਗ੍ਰੇਸ਼ਨ ਕੰਪਨੀ ਦੇ ਡਾਇਰੈਕਟਰ ਅਸੀਮ ਖ਼ਿਲਾਫ਼ ਇਮੀਗ੍ਰੇਸ਼ਨ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ। ਲੋਕੇਸ਼ ਨੇ ਪੁਲਸ ਨੂੰ ਦੱਸਿਆ ਕਿ ਵਿਦੇਸ਼ ਜਾਣ ਲਈ ਸੈਕਟਰ-24 ਵਿਚ ਇਮੀਗ੍ਰੇਸ਼ਨ ਕੰਪਨੀ ਦੇ ਡਾਇਰੈਕਟਰ ਨਾਲ ਸੰਪਰਕ ਕੀਤਾ। ਅਸੀਮ ਨੇ ਵਰਕ ਵੀਜ਼ਾ ਲਈ 2,40,000 ਰੁਪਏ ਲਏ, ਪਰ ਵੀਜ਼ਾ ਨਹੀਂ ਲਗਵਾਇਆ। ਜਦੋਂ ਸ਼ਿਕਾਇਤਕਰਤਾ ਨੇ ਪੈਸੇ ਮੰਗੇ ਤਾਂ ਉਸ ਨੇ ਇਨਕਾਰ ਕਰ ਦਿੱਤਾ।
ਟਰੱਕ ਡਰਾਈਵਰ ਵੱਲੋਂ ਟਰਾਂਸਪੋਰਟ ਅਧਿਕਾਰੀ ਦੀ ਗੱਡੀ ਨੂੰ ਟੱਕਰ ਮਾਰਨ ਦੀ ਕੋਸ਼ਿਸ਼
NEXT STORY