ਗੁਰੂਹਰਸਹਾਏ (ਸਿਕਰੀ) : ਗੁਰੂਹਰਸਹਾਏ ਦੇ ਪਿੰਡ ਸਿੱਧੂ ਦੀ ਇਕ ਕੁੜੀ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 9 ਲੱਖ 88 ਹਜ਼ਾਰ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧ ਵਿਚ ਥਾਣਾ ਗੁਰੂਹਰਸਹਾਏ ਪੁਲਸ ਨੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਰਾਕੇਸ਼ ਕੁਮਾਰ ਨੇ ਦੱਸਿਆ ਕਿ ਇਕ ਪੜਾਤਲ ਰਿਪੋਰਟ ਨੰਬਰ 3558-ਪੀਸੀ ਮਿਤੀ 2 ਨਵੰਬਰ 2025 ਵੱਲੋਂ ਕੋਮਲਪ੍ਰੀਤ ਕੌਰ ਪੁੱਤਰੀ ਦਰਸ਼ਨ ਸਿੰਘ ਵਾਸੀ ਪਿੰਡ ਸਿੱਧੂ ਨੇ ਦੱਸਿਆ ਕਿ ਉਸ ਨੂੰ ਗੁੰਮਰਾਹ ਕਰਕੇ ਵਿਦੇਸ਼ ਭੇਜਣ ਦੇ ਨਾਮ ’ਤੇ ਉਸ ਨਾਲ ਦੋਸ਼ੀ ਰਸ਼ਪਾਲ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਪਿੰਡ ਪੱਧਰੀ ਜ਼ਿਲ੍ਹਾ ਅੰਮ੍ਰਿਤਸਰ ਨੇ ਧੋਖਾਧੜੀ ਕੀਤੀ ਹੈ।
ਕੋਮਲਪ੍ਰੀਤ ਕੌਰ ਨੇ ਦੱਸਿਆ ਕਿ ਦੋਸ਼ੀ ਉਸ ਦੇ ਜਾਅਲੀ ਦਸਤਾਵੇਜ਼ ਤਿਆਰ ਕਰਕੇ ਉਸ ’ਤੇ 10 ਸਾਲ ਦਾ ਯੂਕੇ ਬੈਨ ਲਗਵਾ ਦਿੱਤਾ ਹੈ ਅਤੇ ਕਰੀਬ 9 ਲੱਖ 88 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਰਾਕੇਸ਼ ਕੁਮਾਰ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਦੋਸ਼ੀ ਰਸ਼ਪਾਲ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਨਵੇਂ ਸਾਲ 'ਤੇ ਪੰਜਾਬ ਪੁਲਸ ਨੂੰ ਵੱਡਾ ਤੋਹਫ਼ਾ, ਵਿਭਾਗ 'ਚ ਕੀਤੀਆਂ ਜਾਣਗੀਆਂ ਨਵੀਆਂ ਭਰਤੀਆਂ
NEXT STORY