ਜਲਾਲਾਬਾਦ (ਬਜਾਜ, ਬੰਟੀ) : ਥਾਣਾ ਸਿਟੀ ਜਲਾਲਾਬਾਦ ਦੀ ਪੁਲਸ ਨੇ ਵਿਦੇਸ਼ ਭੇਜਣ ਦੇ ਨਾਂ ’ਤੇ 10 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਇਕ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਇਸ ਸਬੰਧੀ ਜਾਂਚ ਅਧਿਕਾਰੀ ਐੱਚ. ਸੀ. ਅਮਨਦੀਪ ਨੇ ਦੱਸਿਆ ਕਿ ਸ਼ਿਕਾਇਤਕਰਤਾ ਅਸ਼ੋਕ ਕੁਮਾਰ ਪੁੱਤਰ ਲੱਖਪੱਤ ਰਾਏ ਵਾਸੀ ਜਲਾਲਾਬਾਦ ਨੇ ਦਰਖ਼ਾਸਤ ਮਿਤੀ 21-9-2025 ਨੂੰ ਅਸ਼ਵਨੀ ਕੁਮਾਰ ਪੁੱਤਰ ਰਮੇਸ਼ ਚੰਦ ਦੇ ਖ਼ਿਲਾਫ਼ ਦਿੱਤੀ ਗਈ ਸੀ।
ਇਸ ’ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਅਸ਼ਵਨੀ ਕੁਮਾਰ ਨੇ ਰਿਸ਼ਤੇਦਾਰੀ ਦਾ ਨਾਜਾਇਜ਼ ਫ਼ਾਇਦਾ ਚੁੱਕ ਕੇ ਉਸ ਕੋਲੋਂ ਉਸ ਦੇ ਪੁੱਤਰ ਅਮਨ ਵਾਟਸ ਨੂੰ ਬਾਹਰ ਭੇਜਣ ਦੇ ਨਾਂ ’ਤੇ 10 ਲੱਖ ਰੁਪਏ ਦੀ ਠੱਗੀ ਮਾਰੀ ਹੈ। ਇਸ ਦਰਖ਼ਾਸਤ ਦੀ ਜਾਂਚ-ਪੜਤਾਲ ਹੋਣ ਉਪਰੰਤ ਐੱਸ. ਐੱਸ. ਪੀ. ਫਾਜ਼ਿਲਕਾ ਵੱਲੋਂ ਅਪਰੂਵਲ ਥਾਣਾ ਸਿਟੀ ਵਿਖੇ ਭੇਜੀ ਗਈ ਹੈ। ਥਾਣਾ ਸਿਟੀ ਜਲਾਲਾਬਾਦ ਵਿਖੇ ਸ਼ਿਕਾਇਤਕਰਤਾ ਅਸ਼ੋਕ ਕੁਮਾਰ ਦੇ ਬਿਆਨਾਂ ਦੇ ਆਧਾਰ ’ਤੇ ਅਸ਼ਵਨੀ ਕੁਮਾਰ ਪੁੱਤਰ ਰਮੇਸ਼ ਚੰਦਰ ਵਾਸੀ ਕਲਾਥ ਮਰਚੰਟ ਰੇਲਵੇ ਬਾਜ਼ਾਰ ਜਲਾਲਾਬਾਦ ਦੇ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਪੁਲਸ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਟਾਂਡਾ 'ਚ ਗੋਲ਼ੀਆਂ ਮਾਰ ਕਤਲ ਕੀਤੇ ਬਲਵਿੰਦਰ ਦੇ ਮਾਮਲੇ 'ਚ ਨਵੀਂ ਅਪਡੇਟ! ਮੁੱਖ ਸ਼ੂਟਰਾਂ ਨੂੰ ਇਨ੍ਹਾਂ ਨੇ ਦਿੱਤੀ ਪਨਾਹ
NEXT STORY