ਜ਼ੀਰਾ/ਮੱਖੂ (ਗੁਰਮੇਲ ਸੇਖਵਾਂ) : ਇਕ ਵਿਅਕਤੀ ਨਾਲ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਥਾਣਾ ਮੱਖੂ ਦੀ ਪੁਲਸ ਨੇ ਤਿੰਨ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਥਾਣਾ ਮੱਖੂ ਦੇ ਏ. ਐੱਸ. ਆਈ. ਪ੍ਰਗਟ ਸਿੰਘ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਵਾਰਡ ਨੰਬਰ-11 ਰੇਲਵੇ ਰੋਡ ਮੱਖੂ ਨੇ ਪੁਲਸ ਦੇ ਸਪੈਸ਼ਲ ਵਿੰਗ ’ਚ ਦਿੱਤੀ ਆਪਣੀ ਸ਼ਿਕਾਇਤ ਦਿੱਤੀ।
ਉਸ ਨੇ ਸ਼ਿਕਾਇਤ ’ਚ ਦੱਸਿਆ ਕਿ ਹਰਸ਼ਦੀਪ ਕੌਰ ਪੁੱਤਰੀ ਗੁਰਦੀਪ ਸਿੰਘ ਵਾਸੀ ਮਕਾਨ ਨੰਬਰ 11 ਪੀ ਪਤਰੌੜਾ ਜ਼ਿਲ੍ਹਾ ਸ਼੍ਰੀ ਗੰਗਾਨਗਰ ਰਾਜਸਥਾਨ ਹਾਲ ਕੈਨੇਡਾ, ਗੁਰਦੀਪ ਸਿੰਘ ਪੁੱਤਰ ਪ੍ਰੀਤਮ ਸਿੰਘ, ਮਨਜੀਤ ਕੌਰ ਪਤਨੀ ਗੁਰਦੀਪ ਸਿੰਘ ਵਾਸੀ ਨੰਬਰ 11 ਪੀ ਪਤਰੌੜਾ ਜ਼ਿਲਾ ਸ਼੍ਰੀ ਗੰਗਾਨਗਰ ਰਾਜਸਥਾਨ ਨੇ ਉਸ ਨਾਲ 25 ਲੱਖ ਰੁਪਏ ਦੀ ਠੱਗੀ ਮਾਰੀ ਹੈ। ਪੁਲਸ ਵੱਲੋਂ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
Punjab: BSF ਦੇ ਸਕੂਲ ਸਣੇ 5 ਸਕੂਲਾਂ 'ਚ ਤੁਰੰਤ ਕਰ ਦਿੱਤੀ ਗਈ ਛੁੱਟੀ! ਹਾਈ ਅਲਰਟ 'ਤੇ ਪੁਲਸ
NEXT STORY