ਫਿਰੋਜ਼ਪੁਰ (ਖੁੱਲਰ) : ਫਿਰੋਜ਼ਪੁਰ ਵਿਖੇ ਇਕ ਨੌਜਵਾਨ ਨੂੰ ਸਰਕਾਰੀ ਨੌਕਰੀ ਲਗਾਉਣ ਦਾ ਝਾਂਸਾ ਦੇ ਕੇ ਉਸ ਕੋਲੋਂ 1 ਲੱਖ 70 ਹਜ਼ਾਰ ਰੁਪਏ ਠੱਗੀ ਮਾਰਨ ਦੇ ਦੋਸ਼ 'ਚ ਥਾਣਾ ਕੈਂਟ ਫਿਰੋਜ਼ਪੁਰ ਪੁਲਸ ਨੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਸਲਵਿੰਦਰ ਸਿੰਘ ਨੇ ਦੱਸਿਆ ਕਿ ਇਕ ਗੁਰਮੁੱਖ ਸਿੰਘ ਪੁੱਤਰ ਵੀਰ ਸਿੰਘ ਵਾਸੀ ਪਿੰਡ ਪੀਰ ਖਾਂ ਨੇ ਦੱਸਿਆ ਕਿ ਉਸ ਦੇ ਪੁੱਤਰ ਨਰਿੰਦਰ ਸਿੰਘ ਨੂੰ ਸਰਕਾਰੀ ਨੌਕਰੀ ਦਿਵਾਉਣ ਦਾ ਲਾਅਰਾ ਲਾ ਕੇ ਗੁਰਪ੍ਰੀਤ ਸਿੰਘ ਨੇ 1 ਲੱਖ 70 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ।
ਪੁਲਸ ਨੇ ਦੱਸਿਆ ਕਿ ਇਸ ਸਬੰਧੀ ਬਾਅਦ ਜਾਂਚ ਉਪ ਕਪਤਾਨ ਪੁਲਸ (ਇੰਨਵੈ.) ਫਿਰੋਜ਼ਪੁਰ ਅਤੇ ਸੀਨੀਅਰ ਪੁਲਸ ਕਪਤਾਨ ਫਿਰੋਜ਼ਪੁਰ ਉਤਰਾਵਾਦੀ ਗੁਰਪ੍ਰੀਤ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਜ਼ਿਲ੍ਹਾ ਬਰਨਾਲਾ ਨੂੰ ਠੱਗੀ ਮਾਰਨ ਦਾ ਦੋਸ਼ੀ ਪਾਇਆ ਗਿਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਸਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਗੁਰਪ੍ਰੀਤ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੰਜਾਬ 'ਚ ਹਜ਼ਾਰਾਂ ਲੋਕਾਂ ਦੇ ਬੈਂਕ ਖ਼ਾਤੇ ਫਰੀਜ਼, ਸਾਹਮਣੇ ਆਈ ਵੱਡੀ ਵਜ੍ਹਾ, ਪੜ੍ਹੋ ਕੀ ਹੈ ਪੂਰੀ ਖ਼ਬਰ
NEXT STORY