ਗੁਰੂਹਰਸਹਾਏ (ਪਵਨ ਸਿਕਰੀ) : ਗੁਰੂਹਰਸਹਾਏ ਦੇ ਅਧੀਨ ਆਉਂਦੇ ਪਿੰਡ ਸਵਾਇਆ ਰਾਏ ਉਤਾੜ ਵਿਖੇ ਇਕ ਨੌਜਵਾਨ ਨੂੰ ਮੈਡੀਕਲ ਪੜ੍ਹਾਈ ਦੀ ਫ਼ੀਸ ਭਰਨ ਲਈ ਇਕ ਔਰਤ ਨੂੰ ਲੋਨ ਕਰਵਾ ਕੇ ਦੇਣ ਬਦਲੇ 3 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧ ਵਿਚ ਥਾਣਾ ਗੁਰੂਹਰਸਹਾਏ ਪੁਲਸ ਨੇ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਪੁਲਸ ਅਧਿਕਾਰੀ ਨੇ ਦੱਸਿਆ ਕਿ ਜਸਵੀਰ ਕੌਰ ਪਤਨੀ ਮੁਖਤਿਆਰ ਸਿੰਘ ਵਾਸੀ ਫਿਰੋਜ਼ਪੁਰ ਹਾਲ ਆਬਾਦ ਸਵਾਇਆ ਰਾਏ ਉਤਾੜ ਤਹਿਸੀਲ ਗੁਰੂਹਰਸਹਾਏ ਨੇ ਦੱਸਿਆ ਕਿ ਉਸ ਦਾ ਪੁੱਤਰ ਗੁਰਪ੍ਰੀਤ ਸਿੰਘ ਅੰਮ੍ਰਿਤਸਰ ਮੈਡੀਕਲ ਦੀ ਪੜ੍ਹਾਈ ਕਰਦਾ ਹੈ, ਜਿਸ ਦੀ ਫ਼ੀਸ ਭਰਨ ਵਾਸਤੇ ਉਸ ਨੂੰ ਪੈਸਿਆਂ ਦੀ ਸਖ਼ਤ ਲੋੜ ਸੀ।
ਜਸਵੀਰ ਕੌਰ ਨੇ ਦੱਸਿਆ ਕਿ ਇਸ ਦੌਰਾਨ ਦੋਸ਼ੀਅਨ ਹਰਮੇਸ਼ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਪਿੰਡ ਰਾਣਾ ਪੰਜ ਗਰਾਈ, ਮਨਜੀਤ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਦਰੀਏ ਕੇ ਅਤੇ ਸੂਬਾ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਬਸਤੀ ਬੋਹੜੀਆ ਨੇ ਉਸ ਨੂੰ ਲੋਨ ਕਰਵਾ ਕੇ ਦੇਣ ਬਦਲੇ ਉਸ ਨਾਲ 3 ਲੱਖ ਰੁਪਏ ਦੀ ਠੱਗੀ ਮਾਰੀ ਹੈ ਅਤੇ ਖਾਲੀ ਚੈੱਕ ਵੀ ਵਾਪਸ ਨਹੀਂ ਕੀਤੇ। ਜਾਂਚਕਰਤਾ ਰਾਕੇਸ਼ ਕੁਮਾਰ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਹਰਮੇਸ਼ ਸਿੰਘ, ਮਨਜੀਤ ਸਿੰਘ ਅਤੇ ਸੂਬਾ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅੱਗੇ ਦੀ ਜਾਂਚ ਅਜੇ ਜਾਰੀ ਹੈ।
ਕਹਿਰ ਓ ਰੱਬਾ: ਭਿਆਨਕ ਹਾਦਸੇ 'ਚ ਪਿਓ-ਪੁੱਤ ਦੀ ਮੌਤ, ਸੜਕ 'ਤੇ ਵਿੱਛੀਆਂ ਲਾਸ਼ਾਂ
NEXT STORY