ਗੁਰੂਹਰਸਹਾਏ (ਸੁਨੀਲ ਵਿੱਕੀ) : ਇੱਕ ਔਰਤ ਨੂੰ ਬੇਟੇ ਦੀ ਪੜ੍ਹਾਈ ਲਈ ਕਰਜ਼ਾ ਦਿਵਾਉਣ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ ਮਾਰਨ ਵਾਲੇ ਤਿੰਨ ਲੋਕਾਂ ਖ਼ਿਲਾਫ਼ ਥਾਣਾ ਗੁਰੂਹਰਸਹਾਏ ਦੀ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਥਾਣਾ ਗੁਰੂਹਰਸਹਾਏ ਦੇ ਏ. ਐੱਸ. ਆਈ. ਰਾਕੇਸ਼ ਕੁਮਾਰ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨ 'ਚ ਸ਼ਿਕਾਇਤਕਰਤਾ ਜਸਵੀਰ ਕੌਰ ਪਤਨੀ ਮੁਖਤਿਆਰ ਸਿੰਘ ਵਾਸੀ ਫਿਰੋਜ਼ਪੁਰ ਹਾਲ ਆਬਾਦ ਸਵਾਇਆ ਰਾਏ ਉਤਾੜ ਤਹਿਸੀਲ ਗੁਰੂਹਰਸਹਾਏ ਨੇ ਦੱਸਿਆ ਕਿ ਉਸਦਾ ਬੇਟਾ ਗੁਰਪ੍ਰੀਤ ਸਿੰਘ ਅੰਮ੍ਰਿਤਸਰ ਮੈਡੀਕਲ ਦੀ ਪੜ੍ਹਾਈ ਕਰਦਾ ਹੈ ਅਤੇ ਉਸਦੀ ਫੀਸ ਭਰਨ ਲਈ ਉਸਨੂੰ ਪੈਸਿਆਂ ਦੀ ਲੋੜ ਸੀ।
ਇਸ ਦੇ ਚੱਲਦੇ ਹਰਮੇਸ਼ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਪਿੰਡ ਰਾਣਾ ਪੰਜ ਗਰਾਈ, ਮਨਜੀਤ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਦਰਿਆਕੇ ਤੇ ਸੁਬਾ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਬਸਤੀ ਬੋਹੜੀਆਂ ਨੇ ਉਸਨੂੰ ਕਰਜ਼ਾ ਦਿਵਾਉਣ ਦਾ ਝਾਂਸਾ ਦੇ ਕੇ ਉਸਦੇ ਨਾਲ 3 ਲੱਖ ਰੁਪਏ ਦੀ ਠੱਗੀ ਕੀਤੀ ਹੈ। ਉਨ੍ਹਾ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਉਪ ਕਪਤਾਨ ਪੁਲਿਸ ਸਪੈਸ਼ਲ ਕ੍ਰਾਈਮ ਫਿਰੋਜ਼ਪੁਰ ਦੁਆਰਾ ਕੀਤੀ ਗਈ ਹੈ, ਜਿਸ ਵਿੱਚ ਦੋਸ਼ ਸਿੱਧ ਹੋਣ ’ਤੇ ਨਾਜਮਜਦ ਲੋਕਾ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਅੰਮ੍ਰਿਤਸਰ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੰਚ ਦਾ ਕਤਲ
NEXT STORY