ਗੁਰੂਹਰਸਹਾਏ (ਸੁਨੀਲ ਵਿੱਕੀ) : ਇੱਕ ਨੌਜਵਾਨ ਨੂੰ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ 36 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿੱਚ ਥਾਣਾ ਗੁਰੂਹਰਸਹਾਏ ਦੀ ਪੁਲਸ ਨੇ 3 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ ਤਜਿੰਦਰਪਾਲ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਸ਼ਿਕਾਇਤਕਰਤਾ ਮਨਜੀਤ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਪਿੰਡ ਮੇਘਾ ਪੰਜ ਗਰਾਈ ਹਿਠਾੜ ਨੇ ਦੱਸਿਆ ਕਿ ਉਹ ਅਮਰੀਕਾ ਜਾਣਾ ਚਾਹੁੰਦਾ ਸੀ ਅਤੇ ਉਸਦਾ ਸੰਪਰਕ ਮਨਪ੍ਰੀਤ ਸਿੰਘ ਪੁੱਤਰ ਮੱਖਣ ਸਿੰਘ, ਸੋਨੀਆ ਪਤਨੀ ਮਨਪ੍ਰੀਤ ਸਿੰਘ ਪੁੱਤਰ ਮੱਖਣ ਸਿੰਘ ਤੇ ਮਨਜੀਤ ਕੌਰ ਪਤਨੀ ਮੱਖਣ ਸਿੰਘ ਵਾਸੀ ਪਿੰਡ ਸਿਆਣੀ ਜ਼ਿਲ੍ਹਾ ਜਲੰਧਰ ਦੇ ਨਾਲ ਹੋਇਆ ਸੀ, ਜਿਨ੍ਹਾਂ ਨੇ ਉਸਨੂੰ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ ਉਸਦੇ ਨਾਲ 36 ਲੱਖ ਰੁਪਏ ਦੀ ਠੱਗੀ ਮਾਰੀ ਹੈ। ਉਨ੍ਹਾ ਦੱਸਿਆ ਮਾਮਲਾ ਦਰਜ ਕਰਕੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਗੈਂਗਸਟਰ ਨੇ ਮੰਗੀ 2 ਕਰੋੜ ਦੀ ਫ਼ਿਰੌਤੀ, ਹੁਣ ਪੁਲਸ ਨੂੰ ਸ਼ਿਕਾਇਤ ਦੇਣ 'ਤੇ ਮੰਗਣ ਲੱਗ ਪਿਆ 5 ਕਰੋੜ
NEXT STORY