ਬਠਿੰਡਾ (ਸੁਖਵਿੰਦਰ) : ਕੋਤਵਾਲੀ ਪੁਲਸ ਨੇ ਇੱਕ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ, ਜਿਸਨੇ ਇੱਕ ਨਿੱਜੀ ਕੰਪਨੀ ਤੋਂ ਕਿਸੇ ਹੋਰ ਵਿਅਕਤੀ ਦੇ ਨਾਂ 'ਤੇ ਕਰਜ਼ਾ ਲਿਆ ਸੀ। ਰਾਮਪੁਰਾ ਫੂਲ ਦੇ ਵਸਨੀਕ ਅਮਰਜੀਤ ਸਿੰਘ ਨੇ ਪੁਲਸ ਨੂੰ ਦੱਸਿਆ ਕਿ ਮੁਲਜ਼ਮ ਗਗਨਦੀਪ ਸਿੰਘ ਵਾਸੀ ਜੋਗਾਨੰਦ ਨੇ ਧੋਖਾਧੜੀ ਨਾਲ ਇੱਕ ਨਿੱਜੀ ਕੰਪਨੀ ਤੋਂ ਉਸਦੇ ਨਾਮ 'ਤੇ 3.5 ਲੱਖ ਰੁਪਏ ਦਾ ਕਰਜ਼ਾ ਲਿਆ ਸੀ ਪਰ ਬਾਅਦ ਵਿਚ ਕਰਜ਼ਾ ਵਾਪਸ ਕਰਨ ਵਿੱਚ ਅਸਫ਼ਲ ਰਿਹਾ।
ਜਦੋਂ ਕੰਪਨੀ ਨੇ ਉਸ ਨਾਲ ਸੰਪਰਕ ਕੀਤਾ ਤਾਂ ਉਸ ਨੂੰ ਧੋਖਾਧੜੀ ਦਾ ਪਤਾ ਲੱਗਾ। ਉਸ ਨੇ ਦੱਸਿਆ ਕਿ ਮੁਲਜ਼ਮ ਨੇ ਉਸ ਨਾਲ ਧੋਖਾਧੜੀ ਕੀਤੀ ਹੈ। ਸ਼ਿਕਾਇਤ ਦੇ ਆਧਾਰ 'ਤੇ ਪੁਲਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਲਾਪਤਾ ਨੌਜਵਾਨ ਦੀ ਲਾਸ਼ ਸ਼ਮਸ਼ਾਨਘਾਟ ਤੋਂ ਬਰਾਮਦ, ਕਤਲ ਦਾ ਸ਼ੱਕ
NEXT STORY