ਫਿਰੋਜ਼ਪੁਰ (ਖੁੱਲਰ) : ਥਾਣਾ ਮੱਲਾਂਵਾਲਾ ਅਧੀਨ ਆਉਂਦੇ ਏਰੀਏ 'ਚ ਮਕਾਨ ਦਾ ਬਿਆਨਾ ਕਰਕੇ 7,50,000 ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਦੋ ਔਰਤਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਦੱਸਿਆ ਕਿ ਸ਼ਿਕਾਇਤਕਰਤਾ ਸਾਹਿਬ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਜੰਡ ਮਾਣੇ ਕੇ, ਥਾਣਾ ਸਦਰ ਪੱਟੀ, ਜ਼ਿਲ੍ਹਾ ਤਰਨਤਾਰਨ ਵੱਲੋਂ ਡੀ. ਐੱਸ. ਪੀ. (ਡੀ) ਫ਼ਿਰੋਜ਼ਪੁਰ ਪਾਸ ਇਕ ਦਰਖ਼ਾਸਤ ਦਿੱਤੀ ਗਈ ਸੀ। ਮਾਮਲੇ ਦੀ ਜਾਂਚ ਦੌਰਾਨ ਪਾਇਆ ਗਿਆ ਕਿ ਦੋਸ਼ੀ ਔਰਤਾਂ ਸਿਮਰਜੀਤ ਕੌਰ ਪਤਨੀ ਕਿਰਪਾਲ ਸਿੰਘ ਵਾਸੀ ਫ਼ਤਿਹਗੜ੍ਹ ਸਭਰਾ, ਥਾਣਾ ਮੱਲਾਂਵਾਲਾ ਅਤੇ ਰਾਜ ਕੌਰ ਪਤਨੀ ਮਲੂਕ ਸਿੰਘ ਵਾਸੀ ਵਾਰਡ ਨੰਬਰ 1, ਬਸਤੀ ਕਰਤਾਰਪੁਰਾ, ਸੰਗਰੂਰ ਨੇ ਪਿੰਡ ਅਰਾਜ਼ੀ ਸਭਰਾ ਵਿਖੇ ਆਪਣਾ ਮਕਾਨ ਉਸ ਨੂੰ 7,50,000 ਰੁਪਏ 'ਚ ਬਿਆਨਾ ਕਰ ਦਿੱਤਾ ਸੀ।
ਸਾਹਿਬ ਸਿੰਘ ਨੇ ਦੱਸਿਆ ਕਿ ਬਿਆਨੇ ਅਨੁਸਾਰ ਰਜਿਸਟਰੀ ਦੀ ਤਾਰੀਖ਼ ਤੈਅ ਕੀਤੀ ਗਈ ਸੀ, ਪਰ ਉਕਤ ਦੋਸ਼ੀ ਔਰਤਾਂ ਨੇ ਆਪਸੀ ਮਿਲੀਭੁਗਤ ਕਰਕੇ ਉਹ ਮਕਾਨ ਉਸ ਦੇ ਨਾਮ ਕਰਨ ਦੀ ਬਜਾਏ ਕਿਸੇ ਹੋਰ ਵਿਅਕਤੀ ਦੇ ਨਾਮ ਰਜਿਸਟਰੀ ਕਰ ਦਿੱਤਾ। ਇਸ ਤਰ੍ਹਾਂ ਉਕਤ ਔਰਤਾਂ ਨੇ ਉਸ ਨਾਲ 7.50 ਲੱਖ ਰੁਪਏ ਦੀ ਠੱਗੀ ਮਾਰੀ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਸੁਖਪਾਲ ਸਿੰਘ ਨੇ ਦੱਸਿਆ ਕਿ ਪੜਤਾਲੀਆ ਰਿਪੋਰਟ ਦੇ ਆਧਾਰ ’ਤੇ ਉਕਤ ਔਰਤਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਰਿਟਾਇਰਡ ਫ਼ੌਜੀ ਚੋਰੀ ਦੇ ਗਹਿਣਿਆਂ ਸਮੇਤ ਗ੍ਰਿਫ਼ਤਾਰ
NEXT STORY