ਬਠਿੰਡਾ (ਸੁਖਵਿੰਦਰ) : ਥਾਣਾ ਕਾਲੋਨੀ ਪੁਲਸ ਨੇ ਪੈਸੇ ਦੁੱਗਣੇ ਕਰਨ ਦੇ ਨਾਂ 'ਤੇ 65 ਲੱਖ ਦੀ ਠੱਗੀ ਮਾਰਨ ਦੇ ਦੋਸ਼ਾਂ ਤਹਿਤ ਇੱਕ ਔਰਤ ਸਮੇਤ ਤਿੰਨ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਗੁਰਸੇਵਕ ਸਿੰਘ ਵਾਸੀ ਨੇ ਕੈਨਾਲ ਕਲੋਨੀ ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਮੁਲਜ਼ਮ ਅੰਗਰੇਜ਼ ਸਿੰਘ, ਉਸਦੀ ਪਤਨੀ ਕੁਲਦੀਪ ਅਤੇ ਰਵੀ ਕੁਮਾਰ ਵਾਸੀ ਬਠਿੰਡਾ ਨੇ ਮਿਲ ਕੇ ਅਪ੍ਰੈਲ, 2025 ਨੂੰ ਪੈਸੇ ਦੁੱਗਣੇ ਕਰਨ ਦਾ ਲਾਲਚ ਦੇ ਕਿ ਉਸ ਤੋਂ 65 ਲੱਖ ਲੈ ਲਏ।
ਇਸ ਤੋਂ ਬਾਅਦ ਨਾ ਤਾਂ ਮੁਲਜ਼ਮ ਵਲੋਂ ਪੈਸੇ ਦੁੱਗਣੇ ਕੀਤੇ ਅਤੇ ਨਾ ਹੀ ਉਸ ਨੂੰ ਪੈਸੇ ਵਾਪਸ ਕੀਤੇ ਗਏ। ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨਗਰ ਸੁਧਾਰ ਟਰੱਸਟ ਨੇ 48 ਘੰਟਿਆਂ ਅੰਦਰ ਦੂਜੀ ਵਾਰ ਹਟਾਏ ਕਬਜ਼ੇ
NEXT STORY