ਫਾਜ਼ਿਲਕਾ (ਨਾਗਪਾਲ) : ਉਪ-ਮੰਡਲ ਫਾਜ਼ਿਲਕਾ ਅਧੀਨ ਆਉਂਦੇ ਥਾਣਾ ਖੂਈ ਖੇੜਾ ਪੁਲਸ ਨੇ ਇਕ ਵਿਅਕਤੀ ਦੀ ਸ਼ਿਕਾਇਤ ’ਤੇ ਉਸ ਨਾਲ ਠੱਗੀ ਮਾਰਨ ਵਾਲੀ ਇਕ ਔਰਤ ਸਮੇਤ ਤਿੰਨ ਜਣਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਅਜੀਤਪਾਲ ਸਿੰਘ ਵਾਸੀ ਪਿੰਡ ਰਥੱੜੀਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਤੇ ਪਲਵਿੰਦਰ ਸਿੰਘ ਵਾਸੀ ਪਿੰਡ ਬੁਰਜ ਸਿੱਧਵਾਂ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ, ਜਸਵੀਰ ਕੌਰ ਵਾਸੀ ਗੰਗਾਨਗਰ, ਰਾਜਸਥਾਨ ਅਤੇ ਮਨਪ੍ਰੀਤ ਸਿੰਘ ਵਾਸੀ ਪਿੰਡ ਡੰਗਰ ਖੇੜਾ ਨੇ ਬਾਹਦ ਰਕਬਾ ਪਿੰਡ ਕਟੈਹੜਾ ਦੀ ਕੁੱਲ 74 ਕਨਾਲ 11 ਜਮੀਨ ਦਾ ਸੌਦਾ ਬੈਅ ਮੁਬਲਗ 25,50,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਤੈਅ ਕੀਤਾ ਸੀ।
ਇਸ ਤੋਂ ਬਾਅਦ ਮੁਦੱਈਆਂ ਦੇ ਨਾਂ ਰਜਿਸਟਰੀ ਨਾ ਕਰਵਾ ਕੇ 1 ਕਰੋੜ 55 ਲੱਖ ਰੁਪਏ ਦੀ ਠੱਗੀ ਮਾਰ ਲਈ। ਇਸ ਸਬੰਧੀ ਬਾਅਦ ਪੜਤਾਲ ਉਪ ਕਪਤਾਨ ਪੁਲਸ ਸਬ-ਡਵੀਜ਼ਨ ਅਤੇ ਬਾਅਦ ’ਚ ਐੱਸ. ਐੱਸ. ਪੀ. ਦੀ ਮਨਜ਼ੂਰੀ ’ਤੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
ਵੱਡੀ ਖ਼ਬਰ : 27 ਅਗਸਤ ਨੂੰ 'ਪੰਜਾਬ' ਬੰਦ ਦਾ ਐਲਾਨ! ਸੂਬਾ ਵਾਸੀਆਂ ਨੂੰ ਝੱਲਣੀ ਪਵੇਗੀ ਪਰੇਸ਼ਾਨੀ
NEXT STORY