ਫਿਰੋਜ਼ਪੁਰ (ਆਨੰਦ) : ਮਮਦੋਟ ਵਿਖੇ ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦਾ ਇਕ ਮਾਮਲਾ ਸਾਹਮਣੇ ਆਇਆ ਹੈ। ਠੱਗਾਂ ਨੇ ਇਕ ਵਿਅਕਤੀ ਦੇ ਪੁੱਤ ਨੂੰ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ ਉਸ ਨਾਲ ਲੱਖਾਂ ਰੁਪਏ ਦੀ ਧੋਖਾਧੜੀ ਕੀਤੀ ਹੈ। ਪੁਲਸ ਵੱਲੋਂ ਉੱਚ ਅਧਿਕਾਰੀਆਂ ਦੀ ਜਾਂਚ ਰਿਪੋਰਟ ਅਤੇ ਮਨਜ਼ੂਰੀ ਤੋਂ ਬਾਅਦ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਕੋਲ ਵਜ਼ੀਰ ਸਿੰਘ ਪੁੱਤਰ ਸ਼ਮਸ਼ੇਰ ਸਿੰਘ ਵਾਸੀ ਪਿੰਡ ਰੁਕਨੇ ਵਾਲਾ/ਰੂਪੇ ਵਾਲਾ ਨੇ ਸ਼ਿਕਾਇਤ ’ਤੇ ਦਰਜ ਕਰਵਾਈ ਹੈ ਕਿ ਜਿਸ ਵਿਚ ਉਸ ਨੇ ਦੱਸਿਆ ਕਿ ਦੋਸ਼ੀਅਨ ਲੱਡੂ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਰੂਪੇ ਵਾਲਾ ਥਾਣਾ ਮਮਦੋਟ, ਮੁਖਤਿਆਰ ਸਿੰਘ ਪੁੱਤਰ ਖਜ਼ਾਨ ਸਿੰਘ ਅਤੇ ਸੋਨੂੰ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਪਿੰਡ ਮੰਡੂਈ ਚੋਲੀਆ, ਥਾਣਾ ਲੋਹੀਆਂ, ਤਹਿਸੀਲ ਸ਼ਾਹਕੋਟ, ਜ਼ਿਲ੍ਹਾ ਜਲੰਧਰ ਦਿਹਾਤੀ ਨੇ ਉਸ ਦੇ ਪੁੱਤਰ ਸ਼ਮਸ਼ੇਰ ਸਿੰਘ ਨੂੰ ਅਮਰੀਕਾ ਭੇਜਣ ਦਾ ਝਾਂਸਾ ਦਿੱਤਾ ਸੀ।
ਇਸ ਦੌਰਾਨ ਦੋਸ਼ੀਅਨ ਨੇ ਆਪਸ ਵਿਚ ਮਿਲੀ-ਭੁਗਤ ਕਰਕੇ ਉਸ ਨਾਲ ਕਰੀਬ 59 ਲੱਖ ਰੁਪਏ ਦੀ ਠੱਗੀ ਮਾਰੀ। ਇਸ ਮਾਮਲੇ ਦੀ ਡਿਪਟੀ ਕਪਤਾਨ ਪੁਲਸ (ਇਨਵੈਸਟੀਗੇਸ਼ਨ) ਅਤੇ ਕਪਤਾਨ ਪੁਲਸ ਸਥਾਨਕ ਫਿਰੋਜ਼ਪੁਰ ਵੱਲੋਂ ਪੜਤਾਲ ਕੀਤੀ ਗਈ। ਜਾਂਚਕਰਤਾ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਜਾਂਚ ਰਿਪੋਰਟ ਤੋਂ ਬਾਅਦ ਸੀਨੀਅਰ ਕਪਤਾਨ ਪੁਲਸ ਫਿਰੋਜ਼ਪੁਰ ਦੀ ਪ੍ਰਵਾਨਗੀ ਨਾਲ ਥਾਣਾ ਮਮਦੋਟ ਵਿਖੇ ਉਕਤ ਦੋਸ਼ੀਅਨ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
ਇੰਗਲੈਂਡ ਤੋਂ ਆਈ ਔਰਤ ਨਾਲ ਵਾਪਰੀ ਅਣਹੋਣੀ, ਇੰਝ ਆਵੇਗੀ ਮੌਤ ਸੋਚਿਆ ਨਾ ਸੀ
NEXT STORY