ਜ਼ੀਰਾ (ਗੁਰਮੇਲ ਸੇਖਵਾਂ) : ਜ਼ਮੀਨ ਵੇਚਣ ਦਾ ਇਕਰਾਰਨਾਮਾ ਕਰ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ’ਚ ਥਾਣਾ ਸਿਟੀ ਜ਼ੀਰਾ ਦੀ ਪੁਲਸ ਨੇ ਦੋ ਵਿਅਕਤੀਆਂ ਖ਼ਿਲਾਫ਼ ਧੋਖਾਦੇਹੀ ਕਰਨ ਦੇ ਜ਼ੁਰਮਾਂ ਤਹਿਤ ਮਾਮਲਾ ਦਰਜ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਜ਼ੀਰਾ ਦੇ ਏ. ਐੱਸ. ਆਈ. ਨਿਰਮਲ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨ ’ਚ ਸ਼ਿਕਾਇਤਕਰਤਾ ਅਵਤਾਰ ਸਿੰਘ ਪੁੱਤਰ ਹਰਚਰਨ ਸਿੰਘ ਵਾਸੀ ਕੋਟ ਈਸੇ ਖਾਂ ਰੋਡ ਜ਼ੀਰਾ ਨੇ ਦੱਸਿਆ ਕਿ ਗੁਰਜੰਟ ਸਿੰਘ ਉਰਫ਼ ਰਾਜੂ ਪੁੱਤਰ ਨਛੱਤਰ ਸਿੰਘ ਵਾਸੀ ਰਟੌਲ ਰੋਹੀ ਅਤੇ ਨਿਸ਼ਾਨ ਸਿੰਘ ਨੰਬਰਦਾਰ ਪੁੱਤਰ ਸ਼ੁਬੇਗ ਸਿੰਘ ਵਾਸੀ ਸੁਬਾ ਜਦੀਦ ਜ਼ਿਲ੍ਹਾ ਫਿਰੋਜ਼ਪੁਰ ਨੇ ਉਸ ਦੇ ਹੱਕ ’ਚ ਜ਼ਮੀਨ ਵੇਚਣ ਦਾ ਇਕ ਇਕਰਾਰਨਾਮਾ ਕਰ ਕੇ ਉਸ ਤੋਂ 10 ਲੱਖ ਰੁਪਏ ਲਏ ਹਨ।
ਇਸ ਤੋਂ ਬਾਅਦ ਨਾਮਜ਼ਦ ਵਿਅਕਤੀਆਂ ਨੇ ਜ਼ਮੀਨ ਦੀ ਰਜਿਸਟਰੀ ਨਹੀਂ ਕਰਵਾਈ ਅਤੇ ਪੈਸੇ ਵੀ ਵਾਪਸ ਨਹੀਂ ਕੀਤੇ ਤੇ ਉਸ ਨਾਲ ਠੱਗੀ ਮਾਰੀ ਹੈ। ਪੁਲਸ ਵੱਲੋਂ ਨਾਮਜ਼ਦ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਆਵਾਰਾ ਕੁੱਤਿਆਂ ਦਾ ਕਹਿਰ, ਰਾਹ ਜਾਂਦੀ ਔਰਤ ਨੂੰ ਬੁਰੀ ਤਰ੍ਹਾਂ ਨਾਲ ਨੋਚਿਆ
NEXT STORY