ਫਿਰੋਜ਼ਪੁਰ (ਪਰਮਜੀਤ ਸੋਢੀ) : ਐਕਸਿਸ ਬੈਂਕ ਮਾਲ ਰੋਡ ਫਿਰੋਜ਼ਪੁਰ 'ਚ ਪੈਸੇ ਜਮ੍ਹਾਂ ਕਰਵਾਉਣ ਆਈਆਂ ਅਮਨਦੀਪ ਅਤੇ ਵੀਰਪਾਲ ਵਲੋਂ ਬੈਂਕ ਦੇ ਇਕ ਮੁਲਾਜ਼ਮ ’ਤੇ ਕਥਿਤ ਤੌਰ ’ਤੇ ਪੈਸਿਆਂ ਸਬੰਧੀ ਧੋਖਾਦੇਹੀ ਕਰਨ ਦੇ ਦੋਸ਼ ਲਗਾਏ ਗਏ ਹਨ। ਪੀੜਤਾਂ ਵਲੋਂ ਇਸ ਮਾਮਲੇ ਸਬੰਧੀ ਬੈਂਕ ਮੈਨੇਜਰ ਨੂੰ ਲਿਖ਼ਤੀ ਸ਼ਿਕਾਇਤ ਦੇ ਕੇ ਆਪਣੇ ਪੈਸੇ ਵਾਪਸ ਕਰਵਾਉਣ ਦੀ ਮੰਗ ਕੀਤੀ ਗਈ ਹੈ। ਪੀੜਤ ਕੁੜੀਆਂ ਨੇ ਦੱਸਿਆ ਕਿ ਉਹ ਬੈਂਕ 'ਚ ਪੈਸੇ ਜਮ੍ਹਾਂ ਕਰਵਾਉਣ ਲਈ ਆਈਆਂ ਸਨ। ਇਸ ਦੌਰਾਨ ਬੈਂਕ ਦੇ ਇਕ ਮੁਲਾਜ਼ਮ ਵਲੋਂ ਉਨ੍ਹਾਂ ਤੋਂ ਪੈਸੇ ਲੈ ਕੇ ਪਾਲਿਸੀ ਸਬੰਧੀ ਐਂਟਰੀ ਕਰ ਦਿੱਤੀ ਗਈ। ਬਾਅਦ ਵਿਚ ਜਦੋਂ ਉਨ੍ਹਾਂ ਨੂੰ ਆਪਣੇ ਪੈਸਿਆਂ ਦੀ ਲੋੜ ਪਈ ਅਤੇ ਉਨ੍ਹਾਂ ਨੇ ਪੈਸੇ ਵਾਪਸ ਮੰਗੇ ਤਾਂ ਉਨ੍ਹਾਂ ਨੂੰ ਆਪਣੇ ਨਾਲ ਹੋਈ ਕਥਿਤ ਧੋਖਾਦੇਹੀ ਦਾ ਪਤਾ ਲੱਗਾ।
ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ਸਬੰਧੀ ਕਈ ਵਾਰ ਬੈਂਕ ਮੈਨੇਜਰ ਨਾਲ ਸੰਪਰਕ ਕਰ ਚੁੱਕੀਆਂ ਹਨ ਅਤੇ ਲਿਖ਼ਤੀ ਰੂਪ ਵਿਚ ਵੀ ਪੈਸੇ ਵਾਪਸ ਕਰਨ ਦੀ ਮੰਗ ਕਰ ਚੁੱਕੀਆਂ ਹਨ ਪਰ ਅਜੇ ਤੱਕ ਉਨ੍ਹਾਂ ਨੂੰ ਪੈਸੇ ਵਾਪਸ ਨਹੀਂ ਮਿਲੇ। ਪੀੜਤਾਂ ਨੇ ਹੁਣ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਆਗੂਆਂ ਨਾਲ ਸੰਪਰਕ ਕਰ ਕੇ ਇਨਸਾਫ਼ ਦਿਵਾਉਣ ਲਈ ਸਹਿਯੋਗ ਦੀ ਮੰਗ ਕੀਤੀ ਹੈ। ਯੂਨੀਅਨ ਆਗੂਆਂ ਨੇ ਬੈਂਕ ਪ੍ਰਬੰਧਕਾਂ ਤੋਂ ਮੰਗ ਕੀਤੀ ਹੈ ਕਿ ਪੀੜਤਾਂ ਦੇ ਪੈਸੇ ਤੁਰੰਤ ਵਾਪਸ ਕਰਵਾਏ ਜਾਣ ਅਤੇ ਧੋਖਾ ਕਰਨ ਵਾਲ਼ੇ ਮੁਲਾਜ਼ਮ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ। ਯੂਨੀਅਨ ਨੇ ਚਿਤਾਵਨੀ ਦਿੱਤੀ ਕਿ ਜੇਕਰ ਇਕ ਹਫ਼ਤੇ ਅੰਦਰ ਪੀੜਤਾਂ ਦੇ ਪੈਸੇ ਵਾਪਸ ਨਾ ਕੀਤੇ ਗਏ ਤਾਂ ਬੈਂਕ ਦੇ ਬਾਹਰ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਾ ਪਵੇਗਾ। ਇਸ ਮੌਕੇ ਅਵਤਾਰ ਸਿੰਘ ਮਹਿਮਾਂ ਗੁਰਜੱਜ ਸਿੰਘ ਸਾਂਦੇ ਹਾਸ਼ਮ ਜਸਵੀਰ ਸਿੰਘ ਮਲਵਾਲ ਗੁਰਸਿਮਰਨ ਸਿੰਘ ਝੋਕ ਤੋਂ ਇਲਾਵਾ ਹੋਰ ਵੀ ਆਗੂ ਮੌਜੂਦ ਹਨ।
SIR ’ਚ ਲਾਪ੍ਰਵਾਹੀ ਕਰਨ ਵਾਲੇ ਕਰਮਚਾਰੀਆਂ ਦੀ ਤਨਖਾਹ ਬੰਦ ਕਰਨ ਦੇ ਹੁਕਮ
NEXT STORY