ਫਾਜ਼ਿਲਕਾ (ਨਾਗਪਾਲ) : ਉਪ-ਮੰਡਲ ਫਾਜ਼ਿਲਕਾ ਅਧੀਨ ਆਉਂਦੇ ਥਾਣਾ ਅਰਨੀਵਾਲਾ ਪੁਲਸ ਨੇ ਇਕ ਔਰਤ ਦੀ ਸ਼ਿਕਾਇਤ ’ਤੇ ਉਸ ਦੇ ਨਾਲ ਠੱਗੀ ਮਾਰਨ ਵਾਲੇ ਤਿੰਨ ਜਣਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਅਨੀਤਾ ਰਾਣੀ ਨੇ ਦੱਸਿਆ ਕਿ ਜੱਸਾ ਬਾਈ, ਵਿਜੈ ਕੁਮਾਰ ਵਾਸੀ ਸਜਰਾਣਾ ਅਤੇ ਅਸ਼ੋਕ ਕੁਮਾਰ ਵਾਸੀ ਸ਼ਹੀਦ ਭਗਤ ਸਿੰਘ ਨਗਰ ਦੁਗਰੀ ਲੁਧਿਆਣਾ ਨੇ ਉਸ ਦੇ ਪਤੀ ਨੂੰ ਕੁਵਾਰਾ ਦੱਸ ਕੇ ਉਸ ਦੇ ਹਿੱਸੇ ਵਾਲੀ ਜ਼ਮੀਨ ਦੇ ਜਾਅਲੀ ਦਸਤਾਵੇਜ਼ ਬਣਾ ਕੇ ਇੰਤਕਾਲ ਆਪਣੇ ਨਾਂ ’ਤੇ ਕਰਵਾ ਕੇ ਠੱਗੀ ਮਾਰੀ।
ਉਸ ਦੇ ਪਤੀ ਸੁਰਿੰਦਰਪਾਲ ਦੀ ਮੌਤ ਦੇ ਤੱਥਾਂ ਨੂੰ ਛੁਪਾਇਆ ਗਿਆ। ਪੁਲਸ ਨੇ ਉਕਤ ਵਿਅਕਤੀਆਂ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਪੰਜਾਬ ਦੇ ਮੌਸਮ ਨੂੰ ਲੈ ਕੇ ਵਿਭਾਗ ਦੀ ਨਵੀਂ ਭਵਿੱਖਬਾਣੀ, ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ
NEXT STORY