ਬਠਿੰਡਾ (ਸੁਖਵਿੰਦਰ) : ਸਾਈਬਰ ਠੱਗਾ ਵਲੋਂ ਇਕ ਵਿਅਕਤੀ ਦਾ ਮੋਬਾਇਲ ਫੋਨ ਹੈਕ ਕਰਕੇ ਖਾਤੇ ਵਿਚੋਂ 1,08,000 ਹਜ਼ਾਰ ਰੁਪਏ ਟਰਾਂਸਫਰ ਕਰ ਲਏ। ਉਨ੍ਹਾਂ ਖ਼ਿਲਾਫ਼ ਸਾਈਬਰ ਕ੍ਰਾਈਮ ਪੁਲਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ ਰਵੀ ਵਾਸੀ ਜੋਧਪੁਰ ਪਾਖਰ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਅਣਪਛਾਤੇ ਮੁਲਜ਼ਮਾਂ ਨੇ ਉਸ ਦਾ ਮੋਬਾਇਲ ਫੋਨ ਹੈਕ ਕਰਕੇ ਵੱਖ-ਵੱਖ ਤਾਰੀਖ਼ਾਂ ਨੂੰ 1,08,800 ਰੁਪਏ ਟਰਾਂਸਫਰ ਕਰ ਲਏ। ਪੁਲਸ ਵਲੋਂ ਅਣਪਛਾਤੇ ਠੱਗਾ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਚੋਰੀ ਦੇ ਮੋਟਰਸਾਈਕਲਾਂ ਸਮੇਤ 2 ਲੋਕ ਗ੍ਰਿਫ਼ਤਾਰ
NEXT STORY