ਬਠਿੰਡਾ (ਵਰਮਾ) : ਕੋਤਵਾਲੀ ਪੁਲਸ ਨੇ ਬੀਮਾ ਕੰਪਨੀ ਦੇ ਮੈਨੇਜਰ ਖ਼ਿਲਾਫ਼ ਕੰਪਨੀ ਨਾਲ ਹਜ਼ਾਰਾਂ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਵਿਚ ਮਾਮਲਾ ਦਰਜ ਕੀਤਾ ਹੈ। ਦਵਿੰਦਰ ਸਿੰਘ ਵਾਸੀ ਸਾਹਨੇਵਾਲ ਨੇ ਆਪਣੀ ਸ਼ਿਕਾਇਤ ਵਿਚ ਦੱਸਿਆ ਹੈ ਕਿ ਮੁਲਜ਼ਮ ਚਰਨਜੀਤ ਸਿੰਘ ਵਾਸੀ ਬਠਿੰਡਾ ਸਟਾਰ ਹੈਲਥ ਇੰਸ਼ੋਰੈਂਸ ਕੰਪਨੀ ਵਿਚ ਰਿਲੇਸ਼ਨਸ਼ਿਪ ਮੈਨੇਜਰ ਸੀ।
ਮੁਲਜ਼ਮ ਨੇ ਲੋਕਾਂ ਤੋਂ ਬੀਮੇ ਲਈ 65,800 ਇਕੱਠੇ ਕੀਤੇ ਪਰ ਪੈਸੇ ਕੰਪਨੀ ਵਿੱਚ ਜਮ੍ਹਾ ਨਹੀਂ ਕਰਵਾਏ। ਮੁਲਜ਼ਮ ਨੇ ਕੰਪਨੀ ਨਾਲ ਧੋਖਾਧੜੀ ਕੀਤੀ। ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਪੰਜਾਬ ਦੀ ਸਿਆਸਤ 'ਚ ਵੱਡੀ ਖਬਰ, ਭਾਜਪਾ ਵੱਲੋਂ ਚੋਣਾਂ ਤੋਂ ਪਹਿਲਾਂ ਵੱਡਾ ਐਲਾਨ
NEXT STORY