ਬਠਿੰਡਾ (ਵਰਮਾ) : ਸਾਈਬਰ ਧੋਖਾਦੇਹੀ ਕਰਨ ਵਾਲਿਆਂ ਨੇ ਵੱਖ-ਵੱਖ ਲੈਣ-ਦੇਣ ਰਾਹੀਂ ਇਕ ਵਿਅਕਤੀ ਦੇ ਮੋਬਾਇਲ ਫੋਨ ਨੂੰ ਹੈਕ ਕਰ ਕੇ ਖਾਤੇ ’ਚੋਂ 1 ਲੱਖ ਰੁਪਏ ਟਰਾਂਸਫਰ ਕਰ ਲਏ। ਬਠਿੰਡਾ ਦੇ ਵਸਨੀਕ ਕੁਲਦੀਪ ਸਿੰਘ ਨੇ ਸਾਈਬਰ ਕ੍ਰਾਈਮ ਵਿੰਗ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਕੁੱਝ ਅਣਪਛਾਤੇ ਮੁਲਜ਼ਮਾਂ ਨੇ ਉਸਦਾ ਫੋਨ ਹੈਕ ਕਰ ਲਿਆ ਅਤੇ ਬਾਅਦ ’ਚ ਵੱਖ-ਵੱਖ ਟਰਾਂਜੈਕਸਨਾਂ ਰਾਹੀਂ ਉਸਦੇ ਬੈਂਕ ਖ਼ਾਤੇ ’ਚੋਂ 1 ਲੱਖ ਰੁਪਏ ਦੀ ਰਕਮ ਟਰਾਂਸਫਰ ਕਰ ਦਿੱਤੀ। ਸ਼ਿਕਾਇਤ ਦੇ ਆਧਾਰ ’ਤੇ ਪੁਲਸ ਨੇ ਅਣਪਛਾਤੇ ਸਾਈਬਰ ਧੋਖਾਦੇਹੀ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।
ਆਰਿਫ਼ ਕੇ ਇਲਾਕੇ ’ਚ ਜ਼ਮੀਨੀ ਰੰਜਿਸ਼ ਕਾਰਨ ਚੱਲੀਆਂ ਗੋਲੀਆਂ
NEXT STORY