ਅਬੋਹਰ (ਸੁਨੀਲ, ਰਹੇਜਾ) - ਸੀਨੀਅਰ ਮਾਣਯੋਗ ਜੱਜ ਅਮਰੀਸ਼ ਕੁਮਾਰ ਦੀ ਅਦਾਲਤ ਵਿਚ ਨਕਲੀ ਫਰਦ ਤੇ ਦਸਤਾਵੇਜ਼ ਤਿਆਰ ਕਰ ਕੇ ਰਜਿਸਟਰੀ ਕਰਵਾਉਣ ਵਾਲੇ ਚਾਰ ਦੋਸ਼ੀਆਂ ਨੂੰ ਵਕੀਲਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਨੂੰ ਦੋਸ਼ੀ ਕਰਾਰ ਦਿੰਦੇ ਹੋਏ 3-3 ਸਾਲ ਦੀ ਕੈਦ ਤੇ 6-6 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਜਾਣਕਾਰੀ ਮੁਤਾਬਕ ਨਗਰ ਥਾਣਾ ਪੁਲਸ ਨੇ ਦਲੀਪ ਤੇ ਈਸ਼ਵਰ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਪੰਜ ਲੋਕਾਂ ਬਲਵੀਰ ਸਿੰਘ ਨੰਬਰਦਾਰ ਪੁੱਤਰ ਮਿੱਠੂ ਸਿੰਘ ਵਾਸੀ ਮਾਹਲਮਪੁਰ ਮੱਲਾਂਵਾਲਾ, ਅਜੀਤ ਸਿੰਘ ਪੁੱਤਰ ਬਗੀਚਾ ਸਿੰਘ ਮਾਹਲਮਪੁਰ ਮੱਲਾਂਵਾਲਾ, ਜਗਵਿੰਦਰ ਤੇ ਜਸਵਿੰਦਰ ਪੁੱਤਰ ਬਲਵੀਰ ਸਿੰਘ ਵਾਸੀ ਜੋਧਪੁਰ ਤੇ ਜੋਰਾ ਸਿੰਘ ਨੰਬਰਦਾਰ ਖਿਲਾਫ ਮਾਮਲਾ ਦਰਜ ਕੀਤਾ ਸੀ।
ਇਕ ਸਾਜ਼ਿਸ਼ ਤਹਿਤ ਉਸ ਦੇ ਦਾਦਾ ਮਾਹਲ ਸਿੰਘ ਦੇ ਨਾਂ 7 ਕੈਨਾਲ 11 ਮਰਲੇ ਅਲਾਟ ਹੋਈ ਜ਼ਮੀਨ ਨੂੰ ਪੰਜਾਂ ਦੋਸ਼ੀਆਂ ਨੇ ਇਕ ਸਾਜ਼ਿਸ਼ ਤਹਿਤ ਫਰਜ਼ੀ ਦਸਤਾਵੇਜ਼ ਤਿਆਰ ਕਰ ਕੇ ਜ਼ਮੀਨ ਆਪਣੇ ਨਾਂ ਕਰਵਾ ਲਈ ਸੀ। ਜਦੋਂ ਇਸ ਗੱਲ ਦਾ ਪਤਾ ਦਲੀਪ ਤੇ ਈਸ਼ਵਰ ਨੂੰ ਲੱਗਾ ਤਾਂ ਉਨ੍ਹਾਂ ਨੇ ਜ਼ਿਲਾ ਪੁਲਸ ਕਪਤਾਨ ਨੂੰ ਪ੍ਰਾਰਥਨਾ ਪੱਤਰ ਲਿਖ ਕੇ ਮਾਮਲੇ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ। ਜਾਂਚ ਤੋਂ ਬਾਅਦ ਦੋਸ਼ੀਆਂ 'ਤੇ ਮਾਮਲਾ ਦਰਜ ਕਰ ਦਿੱਤਾ। ਪੁਲਸ ਨੇ ਪੰਜਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਕੇ ਅਦਾਲਤ ਵਿਚ ਪੇਸ਼ ਕੀਤਾ। ਇਸ ਦੌਰਾਨ ਜੋਰਾ ਸਿੰਘ ਨੰਬਰਦਾਰ ਦੀ ਮੌਤ ਹੋ ਗਈ ਸੀ। ਸੀਨੀਅਰ ਮਾਣਯੋਗ ਜੱਜ ਅਮਰੀਸ਼ ਕੁਮਾਰ ਦੀ ਅਦਾਲਤ ਵਿਚ ਸਰਕਾਰੀ ਵਕੀਲ ਵੱਲੋਂ ਆਪਣੀਆਂ ਦਲੀਲਾਂ ਪੇਸ਼ ਕੀਤੀਆਂ ਗਈਆਂ। ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਉਕਤ ਚਾਰਾਂ ਵਿਅਕਤੀਆਂ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਤਿੰਨ-ਤਿੰਨ ਸਾਲ ਦੀ ਕੈਦ ਤੇ ਜੁਰਮਾਨੇ ਦੀ ਸਜ਼ਾ ਸੁਣਾਈ। ਚਾਰਾਂ ਦੋਸ਼ੀਆਂ ਨੇ ਆਪਣੇ ਵਕੀਲ ਦੇ ਮਾਧਿਅਮ ਨਾਲ ਅਦਾਲਤ ਤੋਂ ਜ਼ਮਾਨਤ ਕਰਵਾਈ।
'ਆਪ' ਪੰਜਾਬ ਦੀ ਰਾਜ ਪੱਧਰੀ ਬੈਠਕ ਕੱਲ
NEXT STORY