ਪਟਿਆਲਾ (ਬਲਜਿੰਦਰ)-ਥਾਣਾ ਸਿਵਲ ਲਾਈਨ ਦੀ ਪੁਲਸ ਨੇ ਜੇ. ਈ. ਭਰਤੀ ਕਰਵਾਉਣ ਦੇ ਨਾਂ 'ਤੇ ਅੱਠ ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿਚ ਅਵਤਾਰ ਸਿੰਘ ਪੁੱਤਰ ਗੱਜਣ ਸਿੰਘ ਵਾਸੀ ਪਾਵਰ ਕਾਲੋਨੀ-2 ਪਟਿਆਲਾ ਦੇ ਖਿਲਾਫ 420 ਆਈ. ਪੀ. ਸੀ. ਦੇ ਤਹਿਤ ਕੇਸ ਦਰਜ ਕੀਤਾ ਹੈ। ਇਸ ਸਬੰਧੀ ਰਾਮ ਸਿੰਘ ਪੁੱਤਰ ਮੱਘਰ ਸਿੰਘ ਵਾਸੀ ਪਿੰਡ ਕੋਟਲੀ ਕਲਾਂਬਾਈਆ ਮੋੜ ਮੰਡੀ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਅਵਤਾਰ ਸਿੰਘ ਪੀ. ਐੱਸ. ਪੀ. ਸੀ. ਐੱਲ. ਵਿਚ ਲੱਗਾ ਹੋਇਆ ਹੈ, ਜਿਸ ਨੇ ਉਸ ਦੇ ਲੜਕੇ ਨੂੰ ਜੇ. ਈ. ਭਰਤੀ ਕਰਵਾਉੁਣ ਲਈ 8 ਲੱਖ ਰੁਪਏ ਲਏ ਪਰ ਬਾਅਦ ਵਿਚ ਨਾ ਤਾਂ ਉਸ ਦੇ ਲੜਕੇ ਨੂੰ ਜੇ. ਈ. ਭਰਤੀ ਕਰਵਾਇਆ ਤੇ ਨਾ ਹੀ ਪੈਸੇ ਵਾਪਸ ਕੀਤੇ। ਪੁਲਸ ਨੇ ਪੜਤਾਲ ਤੋਂ ਬਾਅਦ ਅਵਤਾਰ ਸਿੰਘ ਖਿਲਾਫ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸੇਵਾ ਕੇਂਦਰ ਬੰਦ ਕਰ ਕੇ ਕਾਂਗਰਸ ਸਰਕਾਰ ਨੇ ਪ੍ਰਸ਼ਾਸਕੀ ਸੁਧਾਰਾਂ ਦਾ ਭੋਗ ਪਾਇਆ : ਚੀਮਾ
NEXT STORY