ਪਟਿਆਲਾ (ਬਲਜਿੰਦਰ)-ਥਾਣਾ ਸਿਵਲ ਲਾਈਨਜ਼ ਦੀ ਪੁਲਸ ਨੇ ਧੋਖਾਦੇਹੀ ਦੇ ਦੋਸ਼ ਵਿਚ ਰੀਆ ਸ਼ਰਮਾ ਵਾਸੀ ਅਜੀਤ ਨਗਰ ਖਿਲਾਫ ਕੇਸ ਦਰਜ ਕੀਤਾ ਹੈ। ਇਸ ਸਬੰਧੀ ਚਿੰਤਾਮਨੀ ਪਾਂਡੇ ਪੁੱਤਰ ਪਰਮਾਨੰਦ ਪਾਂਡੇ ਵਾਸੀ ਕੈਲਾਸ਼ ਨਗਰ ਕੁਰੂਕਸ਼ੇਤਰ (ਹਰਿਆਣਾ) ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਕਤ ਕਥਿਤ ਦੋਸ਼ੀ ਨੇ ਉਸ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 2 ਲੱਖ ਰੁਪਏ ਲਏ। ਬਾਅਦ ਵਿਚ ਨਾ ਤਾਂ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਇੰਨਾ ਹੀ ਨਹੀਂ, ਉਸ ਦਾ ਪਾਸਪੋਰਟ ਵੀ ਵਾਪਸ ਨਹੀਂ ਕੀਤਾ। ਪੁਲਸ ਨੇ ਪੜਤਾਲ ਤੋਂ ਬਾਅਦ ਇਸ ਮਾਮਲੇ ਵਿਚ 420 ਆਈ. ਪੀ. ਸੀ. ਅਤੇ ਪੰਜਾਬ ਪ੍ਰੀਵੈਨਸ਼ਨ ਆਫ ਹਿਊਮਨ ਸਮੱਗਲਿੰਗ ਐਕਟ 2014 ਦੀ ਧਾਰਾ 13 ਤਹਿਤ ਕੇਸ ਦਰਜ ਕਰ ਕੇ ਅਗਲੇਰੀ ਕਰਵਾਈ ਸ਼ੁਰੂ ਕਰ ਦਿੱਤੀ ਹੈ।
ਇਸੇ ਤਰ੍ਹਾਂ ਸੁਖਵਿੰਦਰ ਕੌਰ ਪਤਨੀ ਕਰਨੈਲ ਸਿੰਘ ਵਾਸੀ ਪਿੰਡ ਧਰਮਹੇੜੀ ਹਾਲ ਸੇਖੋਂ ਕਾਲੋਨੀ ਸਮਾਣਾ ਦੀ ਸ਼ਿਕਾਇਤ 'ਤੇ ਸੁਨੀਲ ਕੁਮਾਰ ਪੁੱਤਰ ਸ਼ਿਵ ਲਾਲ, ਕਮਲੇਸ਼ ਰਾਣੀ ਪਤਨੀ ਸੁਨੀਲ ਕੁਮਾਰ, ਅਮਰ ਸਿੰਘ ਪੁੱਤਰ ਸ਼ਿਵ ਲਾਲ, ਕਾਲਾ ਪੁੱਤਰ ਸੁਨੀਲ ਕੁਮਾਰ ਵਾਸੀ ਭਿੰਡਰ ਕਾਲੋਨੀ ਖਿਲਾਫ 420 ਆਈ. ਪੀ. ਸੀ. ਅਤੇ ਪੰਜਾਬ ਪ੍ਰੀਵੈਨਸ਼ਨ ਆਫ ਹਿਊਮਨ ਸਮੱਗਲਿੰਗ ਐਕਟ 2014 ਦੀ ਧਾਰਾ 13 ਤਹਿਤ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਮੁਤਾਬਕ ਉਸ ਦੇ ਲੜਕੇ ਨੂੰ ਮਰਚੈਂਟ ਨੇਵੀ ਆਸਟਰੇਲੀਆ ਵਿਚ ਭਰਤੀ ਕਰਵਾਉਣ ਲਈ 20 ਲੱਖ ਰੁਪਏ ਲਏ ਸਨ। ਬਾਅਦ ਵਿਚ ਨਾ ਤਾਂ ਲੜਕੇ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਪੁਲਸ ਨੇ ਪੜਤਾਲ ਤੋਂ ਬਾਅਦ ਉਕਤ ਵਿਅਕਤੀ ਖਿਲਾਫ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
2 ਭਰਾ ਆਪਸ 'ਚ ਭਿੜੇ, ਜ਼ਖ਼ਮੀ
NEXT STORY