ਫ਼ਰੀਦਕੋਟ (ਰਾਜਨ) - ਪੈਸੇ ਦੁੱਗਣੇ ਕਰਨ ਦਾ ਝਾਂਸਾ ਦੇ ਕੇ ਕਰੀਬ 7 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਤਹਿਤ ਮੰਗਲ ਸਿੰਘ ਉਰਫ਼ ਮੰਗਾ ਸਿੰਘ ਵਾਸੀ ਪਿੰਡ ਮੋਰਾਂਵਾਲੀ ਅਤੇ ਸਤਿੰਦਰਪ੍ਰੀਤ ਸਿੰਘ ਉਰਫ਼ ਸੋਨੂੰ ਵਾਸੀ ਪਿੰਡ ਰੱਤੀਆ (ਮੋਗਾ) ਖਿਲਾਫ਼ ਥਾਣਾ ਸਦਰ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ।
ਉਕਤ ਦੋਵਾਂ ਵਿਅਕਤੀਆਂ ਖਿਲਾਫ਼ ਬਲਤੇਜ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਪਿੰਡ ਕਲੇਰ ਨੇ ਜ਼ਿਲੇ ਦੇ ਉੱਚ ਪੁਲਸ ਅਧਿਕਾਰੀ ਨੂੰ ਕੀਤੀ ਗਈ ਸ਼ਿਕਾਇਤ ’ਚ ਇਹ ਦੋਸ਼ ਲਾਇਆ ਸੀ ਕਿ ਉਕਤ ਦੋਵਾਂ ਨੇ 20 ਦਿਨ ਦੇ ਅੰਦਰ ਦੁੱਗਣੀ ਰਕਮ ਵਾਪਸ ਕਰਨ ਦਾ ਝਾਂਸਾ ਦੇ ਕੇ ਉਸ ਕੋਲੋਂ 7 ਲੱਖ ਰੁਪਏ ਲੈ ਲਏ ਪਰ 20 ਦਿਨ ਬੀਤਣ ਉਪਰੰਤ ਇਨ੍ਹਾਂ ਨੇ ਰਕਮ ਵਾਪਸ ਕਰਨ ਦੀ ਬਜਾਏ ਸ਼ਿਕਾਇਤਕਰਤਾ ਨੂੰ ਲਾਰੇ-ਲੱਪੇ ਲਾਉਣੇ ਸ਼ੁਰੂ ਕਰ ਦਿੱਤੇ।
ਜ਼ਿਕਰਯੋਗ ਹੈ ਕਿ ਇਸ ਸ਼ਿਕਾਇਤ ਦੀ ਪਡ਼ਤਾਲ ਜ਼ਿਲੇ ਦੇ ਉੱਚ ਪੁਲਸ ਅਧਿਕਾਰੀ ਵੱਲੋਂ ਕਪਤਾਨ ਪੁਲਸ (ਇਨਵੈਸਟੀਗੇਸ਼ਨ) ਫਰੀਦਕੋਟ ਕੋਲੋਂ ਕਰਵਾਈ ਗਈ ਸੀ। ਉਪਰੰਤ ਉਕਤ ਦੋਵਾਂ ਵਿਅਕਤੀਆਂ ਵਿਰੁੱਧ ਪਰਚਾ ਦਰਜ ਕਰ ਕੇ ਪੁਲਸ ਵੱਲੋਂ ਅਗਲੀ ਕਾਰਵਾਈ ਜਾਰੀ ਹੈ।
ਬਿਹਾਰ ਸਰਕਾਰ ਦੇ ਸਕੱਤਰ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
NEXT STORY