ਕਪੂਰਥਲਾ (ਭੂਸ਼ਣ/ਮਲਹੋਤਰਾ)— ਇਕ ਹੀ ਪਰਿਵਾਰ ਦੇ 4 ਮੈਂਬਰਾਂ ਨੂੰ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 42 ਲੱਖ ਰੁਪਏ ਦੀ ਰਕਮ ਹੜੱਪਣ 'ਤੇ ਕੈਨੇਡਾ ਦੇ ਫਰਜ਼ੀ ਵੀਜ਼ੇ ਦੇਣ ਦੇ ਮਾਮਲੇ 'ਚ ਥਾਣਾ ਸਦਰ ਕਪੂਰਥਲਾ ਦੀ ਪੁਲਸ ਨੇ ਇਕ ਹੀ ਪਰਿਵਾਰ ਦੇ 4 ਮੈਂਬਰਾਂ ਸਣੇ 5 ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਕਿਸੇ ਮੁਲਜਮ ਦੀ ਗ੍ਰਿਫ਼ਤਾਰੀ ਨਹੀਂ ਹੋ ਸਕੀ ਹੈ।
ਇਹ ਵੀ ਪੜ੍ਹੋ: ਪੰਜਾਬ ਸਰਕਾਰ ਵੱਲੋਂ ਅਨਲਾਕ-3 ਨੂੰ ਲੈ ਕੇ ਨਵੀਆਂ ਗਾਈਡਲਾਈਨਜ਼ ਜਾਰੀ
ਜਾਣਕਾਰੀ ਮੁਤਾਬਕ ਮਨਦੀਪ ਕੌਰ ਪਤਨੀ ਕੁਲਦੇਵ ਸਿੰਘ ਵਾਸੀ ਪਿੰਡ ਵਡਾਲਾ ਕਲਾਂ ਥਾਣਾ ਸਦਰ ਕਪੂਰਥਲਾ ਨੇ ਐੱਸ. ਐੱਸ. ਪੀ. ਕਪੂਰਥਲਾ ਨੂੰ ਦਿੱਤੀ ਆਪਣੀ ਸ਼ਿਕਾਇਤ 'ਚ ਦੱਸਿਆ ਸੀ ਕਿ ਉਹ ਆਪਣੇ ਪਰਿਵਾਰ ਦੇ ਤਿੰਨ ਹੋਰ ਮੈਂਬਰਾਂ ਸਮੇਤ ਕੈਨੇਡਾ ਸੈਟਲ ਹੋਣਾ ਚਾਹੁੰਦੇ ਸਨ। ਇਸ ਦੌਰਾਨ ਉਨ੍ਹਾਂ ਦਾ ਸੰਪਰਕ ਧਿਆਨ ਸਿੰਘ ਪੁੱਤਰ ਬੰਤਾ ਸਿੰਘ ਵਾਸੀ ਗ੍ਰੀਨ ਐਵੀਨਿਊ ਮਿੱਠਾਪੁਰ ਜ਼ਿਲ੍ਹਾ ਜਲੰਧਰ ਨਾਲ ਹੋਇਆ । ਜਿਸ ਨੇ ਉਸ ਦੇ ਪਰਿਵਾਰ ਨੂੰ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 42 ਲੱਖ ਰੁਪਏ 'ਚ ਸੌਦਾ ਕਰ ਲਿਆ ਅਤੇ ਕੁਝ ਹੀ ਦਿਨਾਂ 'ਚ ਕੈਨੇਡਾ ਭੇਜਣ ਦੀ ਗੱਲ ਕਹੀ।
ਇਹ ਵੀ ਪੜ੍ਹੋ: ਜਲੰਧਰ: PUBG ਨੇ ਤਬਾਹ ਕੀਤਾ ਹੱਸਦਾ-ਖੇਡਦਾ ਪਰਿਵਾਰ, ਜਵਾਨ ਪੁੱਤ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
ਇਸ ਦੌਰਾਨ ਉਨ੍ਹਾਂ ਸਾਲ 2019 'ਚ ਐਡਵਾਂਸ 'ਚ 5 ਲੱਖ ਰੁਪਏ ਦੀ ਨਕਦੀ ਤੇ 4 ਪਾਸਪੋਰਟ ਧਿਆਨ ਸਿੰਘ ਉਸਦੇ ਲੜਕਿਆਂ ਹਰਪ੍ਰੀਤ ਸਿੰਘ, ਬਲਜੀਤ ਸਿੰਘ ਤੇ ਸਤਨਾਮ ਸਿੰਘ ਨੂੰ ਦੇ ਦਿੱਤੇ। ਜਿਸ ਤੋਂ ਬਾਅਦ ਇਨ੍ਹਾਂ ਚਾਰਾਂ ਮੁਲਜ਼ਮਾਂ ਨੇ ਉਨ੍ਹਾਂ ਨੂੰ ਕੁਲਸਦੀਪ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਗੀਤਾ ਕਾਲੋਨੀ ਨਵੀਂ ਦਿੱਲੀ ਨਾਲ ਮਿਲਾਇਆ। ਜਿਸ ਤੋਂ ਬਾਅਦ ਮੁਲਜ਼ਮਾਂ ਨੇ ਉਨ੍ਹਾਂ ਦੇ ਪਾਸਪੋਰਟ 'ਤੇ ਲੱਗੇ ਕੈਨੇਡਾ ਦੇ ਵੀਜ਼ੇ ਦਿਖਾਏ 'ਤੇ ਬਾਕੀ ਰਕਮ ਦੀ ਮੰਗ ਕੀਤੀ। ਜਿਸ 'ਤੇ ਉਨ੍ਹਾਂ ਨੇ 15 ਲੱਖ ਰੁਪਏ ਦੀ ਰਕਮ ਮੁਲਜ਼ਮਾਂ ਦੇ ਬੈਂਕ ਖਾਤੇ 'ਚ ਟ੍ਰਾਂਸਫਰ ਕਰ ਦਿੱਤੀ। ਇਸ ਤੋਂ ਬਾਅਦ ਮੁਲਜ਼ਮ ਉਨ੍ਹਾਂ ਨੂੰ ਦਿੱਲੀ ਲੈ ਗਏ ਅਤੇ ਫਲਾਈਟ ਕਰਵਾਉਣ ਦਾ ਝਾਂਸਾ ਦੇ ਕੇ 22 ਲੱਖ ਰੁਪਏ ਦੀ ਹੋਰ ਰਕਮ ਦੀ ਮੰਗ ਕੀਤੀ। ਜਿਸ 'ਤੇ ਉਨ੍ਹਾਂ ਨੇ ਬੈਂਕ ਟ੍ਰਾਂਸਫਰ ਰਾਹੀਂ 7 ਲੱਖ ਰੁਪਏ ਦੀ ਹੋਰ ਰਕਮ ਮੁਲਜ਼ਮਾਂ ਨੂੰ ਦੇ ਦਿੱਤੀ ਅਤੇ 15 ਲੱਖ ਰੁਪਏ ਦੀ ਰਕਮ ਦਿੱਲੀ ਜਾ ਕੇ ਦੇ ਦਿੱਤੀ। ਜਿਸ ਤੋਂ ਬਾਅਦ ਮੁਲਜ਼ਮਾਂ ਨੇ ਉਨ੍ਹਾਂ ਦੀ ਕੈਨੇਡਾ ਲਈ ਫਲਾਈਟ ਨਹੀਂ ਕਰਵਾਈ ਅਤੇ ਉਨ੍ਹਾਂ ਦਾ ਫੋਨ ਚੁੱਕਣਾ ਬੰਦ ਕਰ ਦਿੱਤਾ ।
ਇਹ ਵੀ ਪੜ੍ਹੋ: ਜਲੰਧਰ ਜ਼ਿਲ੍ਹੇ 'ਚ ਕੋਰੋਨਾ ਨਾਲ ਇਕ ਹੋਰ ਮਰੀਜ਼ ਦੀ ਮੌਤ, 56 ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ
ਉਨ੍ਹਾਂ ਨੂੰ ਪਤਾ ਲੱਗਾ ਕਿ ਮੁਲਜ਼ਮਾਂ ਵੱਲੋਂ ਲਗਵਾਏ ਗਏ ਕੈਨੇਡਾ ਦੇ ਵੀਜੇ ਫਰਜ਼ੀ ਹਨ। ਜਿਸ 'ਤੇ ਉਨ੍ਹਾਂ ਨੇ ਨਿਆਂ ਲਈ ਐੱਸ. ਐੱਸ. ਪੀ. ਕੋਲ ਗੁਹਾਰ ਲਗਾਈ। ਜਿਨ੍ਹਾਂ ਨੇ ਪੂਰੇ ਮਾਮਲੇ ਦੀ ਜਾਂਚ ਦਾ ਜਿੰਮਾ ਐੱਸ. ਪੀ. (ਐਂਟੀ ਫਰਾਡ) ਨੂੰ ਦੇ ਦਿੱਤਾ । ਜਾਂਚ ਦੌਰਾਨ ਪੰਜੇ ਮੁਲਜ਼ਮਾਂ ਖ਼ਿਲਾਫ਼ ਲੱਗੇ ਸਾਰੇ ਇਲਜ਼ਾਮ ਸਹੀ ਪਾਏ ਗਏ, ਜਿਸ ਦੇ ਆਧਾਰ 'ਤੇ ਪੰਜੇ ਮੁਲਜ਼ਮਾਂ ਧਿਆਨ ਸਿੰਘ, ਹਰਪ੍ਰੀਤ ਸਿੰਘ, ਬਲਜੀਤ ਸਿੰਘ, ਸਤਨਾਮ ਸਿੰਘ ਅਤੇ ਕੁਲਸਦੀਪ ਸਿੰਘ ਖ਼ਿਲਾਫ਼ ਥਾਣਾ ਸਦਰ 'ਚ ਮਾਮਲਾ ਦਰਜ ਕਰ ਲਿਆ ਗਿਆ।
ਇਹ ਵੀ ਪੜ੍ਹੋ: ਹੈਰਾਨੀਜਨਕ: ਤਾਲਾਬੰਦੀ ਖੁੱਲ੍ਹਣ ਦੇ 45 ਦਿਨਾਂ ਦੌਰਾਨ ਪੰਜਾਬ 'ਚ 253 ਲੋਕਾਂ ਨੇ ਕੀਤੀ ਖ਼ੁਦਕੁਸ਼ੀ
'ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹਰ ਮੌਤ ਦਾ ਕੈਪਟਨ ਸਰਕਾਰ ਤੋਂ ਲਿਆ ਜਾਵੇਗਾ ਹਿਸਾਬ'
NEXT STORY