ਫਗਵਾੜਾ (ਜਲੋਟਾ) : ਥਾਣਾ ਰਾਵਲਪਿੰਡੀ ਪੁਲਸ ਨੇ ਪਿੰਡ ਹਰਬੰਸਪੁਰ ਵਿੱਚ ਰਹਿਣ ਵਾਲੇ ਲੋਕਾਂ ਦੀ ਸ਼ਿਕਾਇਤ 'ਤੇ ਫਰਜ਼ੀ ਦਸਤਾਵੇਜ਼ ਲਗਾ ਕੇ ਜ਼ਮੀਨ ਦੀਆਂ ਜਾਅਲੀ ਰਜਿਸਟਰੀਆਂ ਕਰਵਾਉਣ ਦੇ ਮਾਮਲੇ ਵਿੱਚ ਕਰੀਬ 15 ਲੋਕਾਂ ਖਿਲਾਫ ਧੋਖਾਧੜੀ ਕਰਨ ਦੇ ਦੋਸ਼ ਹੇਠ ਪੁਲਸ ਕੇਸ ਦਰਜ ਕਰਨ ਦੀ ਸੂਚਨਾ ਮਿਲੀ ਹੈ।
ਇਹ ਵੀ ਪੜ੍ਹੋ : ਲੁਧਿਆਣਾ ਪਹੁੰਚੇ ਕੇਜਰੀਵਾਲ ਦਾ ਵੱਡਾ ਬਿਆਨ, ਕਿਹਾ- ਇਹ ਸਿਰਫ਼ ਟ੍ਰੇਲਰ ਸੀ, ਪਿਕਚਰ ਅਜੇ ਬਾਕੀ ਹੈ
ਜਾਣਕਾਰੀ ਮੁਤਾਬਕ ਪੁਲਸ ਨੇ ਹਰਜਿੰਦਰ ਸਿੰਘ, ਮੇਵਾ ਸਿੰਘ, ਗੁਰਮੀਤ ਸਿੰਘ, ਲੈਂਬਰ ਸਿੰਘ ਉਰਫ਼ ਉਜਾਗਰ, ਕੁਲਦੀਪ ਸਿੰਘ ਉਰਫ਼ ਲਾਲ ਸਿੰਘ, ਤਰਸੇਮ ਸਿੰਘ, ਮਹਿੰਦਰ ਕੌਰ ਉਰਫ਼ ਜੱਲੋ, ਮਨਜੀਤ ਕੌਰ ਉਰਫ਼ ਰਾਣੀ, ਵਿਜੇ ਸਿੰਘ, ਮਨਜੀਤ ਸਿੰਘ ਉਰਫ਼ ਕਰਤਾਰ ਸਿੰਘ, ਗੁਰਪ੍ਰੀਤ ਸਿੰਘ, ਲਖਬੀਰ ਸਿੰਘ ਉਰਫ਼ ਲੱਖਾ ਲੱਭੂ, ਗੁਰਦੇਵ ਕੌਰ ਉਰਫ਼ ਦੇਬੋ ਮੋਹਨੀ, ਮਨਦੀਪ ਸਿੰਘ ਡੀਸੀ ਪੁੱਤਰ ਨਛੱਤਰ ਸਿੰਘ ਅਤੇ ਮਨਦੀਪ ਸਿੰਘ ਖਿਲਾਫ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਖ਼ਬਰ ਲਿਖੇ ਜਾਣ ਤੱਕ ਸਾਰੇ ਮੁਲਜ਼ਮ ਪੁਲਸ ਗ੍ਰਿਫਤਾਰੀ ਤੋਂ ਬਾਹਰ ਚੱਲ ਰਹੇ ਸਨ। ਪੁਲਸ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਥਾਈਂ ਛਾਪੇਮਾਰੀ ਕਰ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੱਜ ਸਵੇਰੇ 9 ਵਜੇ ਤੋਂ ਸ਼ਾਮੀਂ ਪੰਜ ਵਜੇ ਤੱਕ ਬਿਜਲੀ ਰਹੇਗੀ ਬੰਦ
NEXT STORY