ਲੁਧਿਆਣਾ (ਗੌਤਮ)- ਝਾਂਸੇ ’ਚ ਲੈ ਕੇ ਕਰੋੜਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ’ਚ ਥਾਣਾ ਸਦਰ ਦੀ ਪੁਲਸ ਨੇ 9 ਲੋਕਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਮਹਿਮੂਦਪੁਰਾ ਧਾਂਦਰਾ ਦੇ ਰਹਿਣ ਵਾਲੇ ਜਸਪ੍ਰੀਤ ਸਿੰਘ ਦੇ ਬਿਆਨਾਂ ’ਤੇ ਪਿੰਡ ਫੁੱਲਾਂਵਾਲ ਦੇ ਰਹਿਣ ਵਾਲੇ ਅਰਮਾਨ, ਅਮਿਤ, ਸੂਰਜ, ਟਰੀ, ਸ਼ਿਵਾ, ਪ੍ਰਿੰਸ, ਸੁਮਿਤ, ਕਸ਼ਿਸ਼ ਦੇ ਖਿਲਾਫ ਕਾਰਵਾਈ ਸ਼ੁਰੂ ਕੀਤੀ ਹੈ। ਪੁਲਸ ਨੂੰ ਦਿੱਤੇ ਬਿਆਨ ’ਚ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੇ ਹਮ-ਮਸ਼ਵਰਾ ਹੋ ਕੇ ਹਾਰਵੈਸਟਿੰਗ ਲਿਮ. ਗ੍ਰੇਡ ਸਿਟੀ ਪਲਾਜ਼ਾ ਲੋਧੀ ਕਲੱਬ ਰੋਡ ਅਪ੍ਰੈਲ 2024 ’ਚ ਸ਼ੁਰੂ ਕੀਤਾ ਸੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 9 ਜੁਲਾਈ ਤਕ ਲਈ ਵੱਡੀ ਭਵਿੱਖਬਾਣੀ! ਦਿੱਤੀ ਗਈ ਚੇਤਾਵਨੀ
ਮੁਲਜ਼ਮਾਂ ਨੇ ਉਸ ਨੂੰ ਝਾਂਸੇ ’ਚ ਲੈ ਕੇ ਉਸ ਕੋਲੋਂ 2 ਕਰੋੜ 50 ਲੱਖ ਰੁਪਏ ਹਾਸਲ ਕਰ ਲਏ ਅਤੇ ਬਾਅਦ ’ਚ ਦਸੰਬਰ 2024 ’ਚ ਕੰਮ ਬੰਦ ਕਰ ਦਿੱਤਾ ਪਰ ਮੁਲਜ਼ਮਾਂ ਨੇ ਉਸ ਦੀ ਰਾਸ਼ੀ ਵਾਪਸ ਨਹੀਂ ਕੀਤੀ। ਵਾਰ-ਵਾਰ ਮੰਗਣ ’ਤੇ ਮੁਲਜ਼ਮਾਂ ਨੇ ਧਮਕਾਉਣਾ ਸ਼ੁਰੂ ਕਰ ਦਿੱਤਾ। ਮੁਲਜ਼ਮਾਂ ਨੇ ਸਾਜ਼ਿਸ਼ ਤਹਿਤ ਉਸ ਨਾਲ ਧੋਖਾਦੇਹੀ ਕੀਤੀ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਵੱਲੋਂ ਕੀਤੀ ਗਈ ਜਾਂਚ ਤੋਂ ਬਾਅਦ ਮਾਮਲਾ ਦਰਜ ਕੀਤਾ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਾਲੇਰਕੋਟਲਾ ਪੁਲਸ ਨੇ ਸੁਲਝਾਈ ਅੰਨ੍ਹੇ ਕਤਲ ਦੀ ਗੁੱਥੀ! ਹੋਏ ਸਨਸਨੀਖੇਜ਼ ਖ਼ੁਲਾਸੇ
NEXT STORY