ਲੁਧਿਆਣਾ (ਤਰੁਣ)- ਨਿਊਜ਼ੀਲੈਂਡ ਭੇਜਣ ਦੇ ਨਾਂ ’ਤੇ 12 ਲੱਖ ਰੁਪਏ ਹੜੱਪਣ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਗੁਰਪ੍ਰੀਤ ਸਿੰਘ ਵਾਸੀ ਬਾਜੜਾ ਕਾਲੋਨੀ ਰਾਹੋਂ ਰੋਡ ਵੱਲੋਂ ਦਿੱਤੀ ਸ਼ਿਕਾਇਤ ਤੋਂ ਬਾਅਦ ਥਾਣਾ ਦਰੇਸੀ ਦੀ ਪੁਲਸ ਨੇ ਮੁਲਜ਼ਮ ਪਾਰਸ ਕੁਮਾਰ ਵਾਸੀ ਨਿਊ ਸ਼ਿਵਪੁਰੀ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।
ਪੀੜਤ ਅਨੁਸਾਰ ਮੁਲਜ਼ਮ ਪਾਰਸ ਨੇ ਉਸ ਨੂੰ ਝਾਂਸੇ ’ਚ ਲੈਂਦਿਆਂ ਦਾਅਵਾ ਕੀਤਾ ਸੀ ਕਿ ਉਸ ਦੀ ਵਿਦੇਸ਼ ਵਿਚ ਚੰਗੀ ਸੈਟਿੰਗ ਹੈ ਅਤੇ ਉਹ ਉਸ ਦੇ ਛੋਟੇ ਭਰਾ ਪਰਵਿੰਦਰ ਸਿੰਘ ਨੂੰ ਨਿਊਜ਼ੀਲੈਂਡ ਭੇਜ ਕੇ ਉਥੇ ਚੰਗੀ ਨੌਕਰੀ ਦਿਵਾ ਦੇਵੇਗਾ। ਮੁਲਜ਼ਮ ਦੀਆਂ ਗੱਲਾਂ ’ਤੇ ਭਰੋਸਾ ਕਰਕੇ ਉਸ ਨੇ ਭਰਾ ਨੂੰ ਨਿਊਜ਼ੀਲੈਂਡ ਭੇਜਣ ਲਈ 12 ਲੱਖ ਰੁਪਏ ਦੇ ਦਿੱਤੇ।
ਰਕਮ ਲੈਣ ਤੋਂ ਬਾਅਦ ਮੁਲਜ਼ਮ ਲਗਾਤਾਰ ਝੂਠੇ ਭਰੋਸੇ ਦਿੰਦਾ ਰਿਹਾ। ਜਦੋਂ ਪੀੜਤ ਨੇ ਪੈਸੇ ਵਾਪਸ ਮੰਗੇ ਤਾਂ ਮੁਲਜ਼ਮ ਨੇ ਸਾਫ਼ ਇਨਕਾਰ ਕਰ ਦਿੱਤਾ, ਜਿਸ ਤੋਂ ਬਾਅਦ ਠੱਗੀ ਦਾ ਅਹਿਸਾਸ ਹੋਣ ’ਤੇ ਪੁਲਸ ਨੂੰ ਸ਼ਿਕਾਇਤ ਦਿੱਤੀ ਗਈ। ਜਾਂਚ ਅਧਿਕਾਰੀ ਸੁਖਦੇਵ ਸਿੰਘ ਨੇ ਦੱਸਿਆ ਕਿ ਵਿੱਤੀ ਲੈਣ-ਦੇਣ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪੰਜਾਬ ਪਹੁੰਚੇ ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਨੇ 10 ਗੁਰੂ ਸਾਹਿਬਾਨ ਦੇ ਯੋਗਦਾਨ ਨੂੰ ਕੀਤਾ ਯਾਦ
NEXT STORY