ਲੁਧਿਆਣਾ (ਰਾਜ)- ਵਿਦੇਸ਼ ਭੇਜਣ ਦੇ ਨਾਂ ’ਤੇ ਠੱਗੀ ਮਾਰਨ ਦੇ ਦੋਸ਼ ’ਚ ਥਾਣਾ ਸਰਾਭਾ ਨਗਰ ਦੀ ਪੁਲਸ ਨੇ ਸ਼ਿਵਮ ਦੀ ਸ਼ਿਕਾਇਤ ’ਤੇ ਮੁਲਜ਼ਮ ਅਭਿਸ਼ੇਕ ਆਹੂਜਾ, ਗੁਲਸ਼ਨ ਆਹੂਜਾ, ਨਿਤਿਸ਼ ਬਜਾਜ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਸ਼ਿਕਾਇਤਕਰਤਾ ਸ਼ਿਵਮ ਨੇ ਪੁਲਸ ਨੂੰ ਦੱਸਿਆ ਕਿ ਮੁਲਜ਼ਮਾਂ ਨੇ ਉਸ ਨੂੰ ਕੈਨੇਡਾ ਭੇਜਣ ਦਾ ਝਾਂਸਾ ਦਿੱਤਾ ਅਤੇ ਉਸ ਤੋਂ ਵੱਖ-ਵੱਖ ਸਮਿਆਂ ’ਤੇ 15 ਲੱਖ ਰੁਪਏ ਠੱਗ ਲਏ ਪਰ ਮੁਲਜ਼ਮਾਂ ਨੇ ਨਾ ਉਸ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ। ਪੈਸੇ ਮੰਗਣ ’ਤੇ ਉਲਟਾ ਧਮਕਾਉਣ ਲੱਗੇ। ਇਸ ਤੋਂ ਬਾਅਦ ਉਸ ਨੇ ਇਸ ਸਬੰਧੀ ਪੁਲਸ ਨੂੰ ਸ਼ਿਕਾਇਤ ਦਿੱਤੀ।
ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਰਾਜਾ ਵੜਿੰਗ ਦਾ ਵੱਡਾ ਬਿਆਨ
NEXT STORY