ਲੁਧਿਆਣਾ (ਸ਼ਿਵਮ) : ਥਾਣਾ ਜੋਧੇਵਾਲ ਦੀ ਪੁਲਸ ਨੇ ਦੁਬਈ ’ਚ ਵਰਕ ਪਰਮਿਟ ਦਿਵਾਉਣ ਦੇ ਨਾਂ ’ਤੇ ਧੋਖਾਦੇਹੀ ਕਰਨ ਵਾਲੇ ਟ੍ਰੈਵਲ ਏਜੰਟ ਖਿਲਾਫ ਕੇਸ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਦਲਬੀਰ ਸਿੰਘ ਨੇ ਦੱਸਿਆ ਕਿ ਬੈਂਕ ਕਾਲੋਨੀ ਨੂਰਵਾਲਾ ਰੋਡ ਦੇ ਰਹਿਣ ਵਾਲੇ ਸ਼ਿਕਾਇਤਕਰਤਾ ਅਮਿਤ ਕੁਮਾਰ ਪੁੱਤਰ ਰਜਿੰਦਰ ਕੁਮਾਰ ਨੇ 17 ਮਾਰਚ 2025 ਨੂੰ ਪੁਲਸ ਕਮਿਸ਼ਨਰ ਨੂੰ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ’ਚ ਅਮਿਤ ਕੁਮਾਰ ਨੇ ਦੱਸਿਆ ਕਿ ਉਸ ਨੇ ਅਤੇ ਉਸ ਦੇ ਦੋਸਤ ਪ੍ਰਿੰਸ ਕੁਮਾਰ ਨੇ ਦੁਬਈ ’ਚ 2 ਸਾਲ ਦਾ ਵਰਕ ਪਰਮਿਟ ਦਿਵਾਉਣ ਲਈ ਖੰਨਾ ਦੇ ਟ੍ਰੈਵਲ ਏਜੰਟ ਸਾਹਿਲ ਵਾਲੀਆ ਨਾਲ ਗੱਲ ਕੀਤੀ ਸੀ, ਜਿਸ ਦੌਰਾਨ ਉਨ੍ਹਾਂ ਨੇ ਵਰਕ ਪਰਮਿਟ ਦਿਵਾਉਣ ਲਈ ਸਾਹਿਲ ਵਾਲੀਆ ਨੂੰ 1 ਲੱਖ 95 ਹਜ਼ਾਰ ਰੁਪਏ ਦਿੱਤੇ, ਜਿਸ ਤੋਂ ਬਾਅਦ ਟ੍ਰੈਵਲ ਏਜੰਟ ਵੱਲੋਂ ਨਾ ਤਾਂ ਉਨ੍ਹਾਂ ਨੂੰ ਦੁਬਈ ਦਾ ਵਰਕ ਪਰਮਿਟ ਦਿਵਾਇਆ ਗਿਆ ਅਤੇ ਨਾ ਹੀ ਉਨ੍ਹਾਂ ਦੇ ਪੈਸੇ ਵਾਪਸ ਕੀਤੇ ਗਏ।
ਇਹ ਵੀ ਪੜ੍ਹੋ : ਮੱਛਰ ਭਜਾਉਣ ਵਾਲੀ ਅਗਰਬੱਤੀ ਬਣੀ ਕਾਲ, ਘਰ 'ਚ ਲੱਗੀ ਅੱਗ, ਇਕ ਦੀ ਮੌਤ
ਥਾਣਾ ਮੁਖੀ ਨੇ ਦੱਸਿਆ ਕਿ ਜਿਸ ਤੋਂ ਬਾਅਦ ਉਕਤ ਮਾਮਲੇ ਦੀ ਜਾਂਚ ਪੁਲਸ ਦੇ ਉੱਚ ਅਧਿਕਾਰੀਆਂ ਵੱਲੋਂ ਕੀਤੀ ਗਈ ਅਤੇ ਜਾਂਚ ਕਰਨ ਤੋਂ ਬਾਅਦ ਉੱਚ ਅਧਿਕਾਰੀਆਂ ਨੇ ਟ੍ਰੈਵਲ ਏਜੰਟ ਸਾਹਿਲ ਵਾਲੀਆ ਖਿਲਾਫ ਧੋਖਾਦੇਹੀ ਦਾ ਕੇਸ ਦਰਜ ਕਰਨ ਦੀ ਸਿਫਾਰਿਸ਼ ਕੀਤੀ, ਜਿਸ ਤੋਂ ਬਾਅਦ ਥਾਣਾ ਜੋਧੇਵਾਲ ਦੀ ਪੁਲਸ ਨੇ ਉਕਤ ਮਾਮਲੇ ’ਤੇ ਕਾਰਵਾਈ ਕਰਦਿਆਂ ਮੁਲਜ਼ਮ ਟ੍ਰੈਵਲ ਏਜੰਟ ਸਾਹਿਲ ਵਾਲੀਆ ਵਾਸੀ ਪਿੰਡ ਕਲਾਲ ਮਾਜਰਾ ਖੰਨਾ ਖਿਲਾਫ ਧੋਖਾਦੇਹੀ ਕਰਨ ਅਤੇ ਇਮੀਗ੍ਰੇਸ਼ਨ ਐਕਟ ਤਹਿਤ ਕੇਸ ਦਰਜ ਕੀਤਾ ਹੈ। ਥਾਣਾ ਮੁਖੀ ਨੇ ਦੱਸਿਆ ਕਿ ਅਜੇ ਤੱਕ ਉਕਤ ਮਾਮਲੇ ’ਚ ਟ੍ਰੈਵਲ ਏਜੰਟ ਮੁਲਜ਼ਮ ਦੀ ਗ੍ਰਿਫਤਾਰੀ ਨਹੀਂ ਹੋ ਸਕੀ ਹੈ। ਮੁਲਜ਼ਮ ਅਜੇ ਤੱਕ ਫਰਾਰ ਹਨ, ਜਿਸ ਦੀ ਗ੍ਰਿਫਤਾਰੀ ਲਈ ਪੁਲਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਜਲਦ ਹੀ ਮੁਲਜ਼ਮ ਨੂੰ ਗ੍ਰਿਫਤਾਰ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
NEXT STORY