ਜਲੰਧਰ (ਜ.ਬ.)- ਇਕ ਭਾਈਚਾਰੇ ਦੇ ਅੱਧੀ ਦਰਜਨ ਗਰੀਬ ਬੱਚਿਆਂ ਨੂੰ ਘੱਟ ਪੈਸਿਆਂ 'ਚ ਯੂ.ਕੇ. ਭੇਜਣ ਦਾ ਲਾਲਚ ਦੇ ਕੇ ਟਰੈਵਲ ਏਜੰਟ ਨੇ ਉਨ੍ਹਾਂ ਤੋਂ 17 ਲੱਖ ਰੁਪਏ ਠੱਗ ਲਏ। ਥਾਣਾ ਨੰ.-1 ਵਿਚ ਫਿਰੋਜ਼ਪੁਰ ਦੇ ਮਖੂ ਨਿਵਾਸੀ ਸੈਮ ਅਟਵਾਲ ਖ਼ਿਲਾਫ਼ ਧੋਖਾਦੇਹੀ ਦਾ ਕੇਸ ਦਰਜ ਕਰ ਲਿਆ ਗਿਆ ਹੈ।
ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਜਨਤਾ ਕਾਲੋਨੀ ਦੇ ਰਹਿਣ ਵਾਲੇ ਰਾਬਰਟ ਨੇ ਦੱਸਿਆ ਕਿ ਉਸ ਦੀ ਬੇਟੀ ਇਕ ਰੈਸਟੋਰੈਂਟ ’ਚ ਕੰਮ ਕਰਦੀ ਹੈ। ਉਥੇ ਹੀ ਖੁਦ ਨੂੰ ਏਜੰਟ ਦੱਸਣ ਵਾਲੇ ਸੈਮ ਅਟਵਾਲ ਨੇ ਉਸ ਦੀ ਬੇਟੀ ਨਾਲ ਮੁਲਾਕਾਤ ਕੀਤੀ। ਗੱਲਬਾਤ ਦੌਰਾਨ ਉਸ ਨੇ ਦੱਸਿਆ ਕਿ ਉਹ ਉਨ੍ਹਾਂ ਦੇ ਭਾਈਚਾਰੇ ਦੇ ਗਰੀਬ ਬੱਚਿਆਂ ਨੂੰ ਘੱਟ ਫੀਸ ਵਿਚ ਯੂ.ਕੇ. ਵਰਕ ਪਰਮਿਟ ’ਤੇ ਭੇਜਦਾ ਹੈ, ਜਿਸ ਵਿਚੋਂ ਕੁਝ ਪੈਸੇ ਐਡਵਾਂਸ ਵਿਚ ਦੇਣੇ ਹੋਣਗੇ ਅਤੇ ਬਾਕੀ ਪੈਸੇ ਉਨ੍ਹਾਂ ਦੀ ਨੌਕਰੀ ਲੱਗਣ ਤੋਂ ਬਾਅਦ ਤਨਖਾਹ ਵਿਚੋਂ ਕੱਟੇ ਜਾਣਗੇ।
ਇਹ ਵੀ ਪੜ੍ਹੋ- ਦੇਖ ਲਓ ਨਸ਼ੇੜੀਆਂ ਦਾ ਹਾਲ ! ਨਸ਼ਾ ਕਰਨ ਤੋਂ ਰੋਕਿਆ ਤਾਂ ਨੌਜਵਾਨ ਨੇ ਆਪਣੇ ਪਿਓ ਨੂੰ ਹੀ ਪਹੁੰਚਾ'ਤਾ ਹਸਪਤਾਲ
ਲੜਕੀ ਏਜੰਟ ਦੀਆਂ ਗੱਲਾਂ ਵਿਚ ਆ ਗਈ। ਉਸ ਨੇ ਆਪਣੀ ਜਾਣ-ਪਛਾਣ ਦੇ ਆਪਣੇ ਹੀ ਭਾਈਚਾਰੇ ਦੇ ਲੋਕਾਂ ਨਾਲ ਗੱਲ ਕਰ ਕੇ ਅੱਧੀ ਦਰਜਨ ਬੱਚਿਆਂ ਨੂੰ ਤਿਆਰ ਕਰ ਲਿਆ। ਦੋਸ਼ ਹੈ ਕਿ ਅੱਧੀ ਦਰਜਨ ਬੱਚਿਆਂ ਦੇ ਦਸਤਾਵੇਜ਼ ਅਤੇ ਕੁੱਲ 17 ਲੱਖ ਰੁਪਏ ਲੈ ਕੇ ਏਜੰਟ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦਾ ਕੰਮ ਜਲਦੀ ਹੋ ਜਾਵੇਗਾ। ਕਾਫੀ ਸਮਾਂ ਬੀਤਣ ਤੋਂ ਬਾਅਦ ਵੀ ਜਦੋਂ ਉਨ੍ਹਾਂ ਦਾ ਕੰਮ ਨਾ ਹੋਇਆ ਤਾਂ ਏਜੰਟ ਨੇ ਉਨ੍ਹਾਂ ਦਾ ਫੋਨ ਚੁੱਕਣਾ ਵੀ ਬੰਦ ਕਰ ਦਿੱਤਾ ਅਤੇ ਜਿੱਥੇ-ਜਿੱਥੇ ਵੀ ਉਸ ਦੇ ਟਿਕਾਣੇ ਸਨ, ਉਥੇ ਵੀ ਮਿਲਣਾ ਬੰਦ ਹੋ ਗਿਆ।
ਉਨ੍ਹਾਂ ਆਪਣੇ ਨਾਲ ਹੋਈ ਧੋਖਾਦੇਹੀ ਤੋਂ ਬਾਅਦ ਇਸ ਸਬੰਧੀ ਪੁਲਸ ਕਮਿਸ਼ਨਰ ਨੂੰ ਸ਼ਿਕਾਇਤ ਦਿੱਤੀ। ਮਾਮਲੇ ਦੀ ਜਾਂਚ ਕਰਦੇ ਹੋਏ ਥਾਣਾ ਨੰ.-1 ਦੇ ਐੱਸ. ਆਈ. ਰਜਿੰਦਰ ਸਿੰਘ ਨੇ ਸਬੂਤਾਂ ਦੇ ਆਧਾਰ ’ਤੇ ਟਰੈਵਲ ਏਜੰਟ ਸੈਮ ਅਟਵਾਲ ਖਿਲਾਫ ਕੇਸ ਦਰਜ ਕਰ ਲਿਆ ਹੈ। ਪੁਲਸ ਦਾ ਕਹਿਣਾ ਹੈ ਕਿ ਫਿਲਹਾਲ ਦੋਸ਼ੀ ਘਰੋਂ ਫਰਾਰ ਹੈ ਅਤੇ ਘਰ ਨੂੰ ਤਾਲਾ ਲੱਗਾ ਹੋਇਆ ਹੈ। ਪੁਲਸ ਨੇ ਕਿਹਾ ਕਿ ਜਲਦ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ- ਸਵਾਰੀ ਨੂੰ ਲੈ ਕੇ ਹੋਈ ਬਹਿਸ ਨੇ ਧਾਰਿਆ ਖ਼ੂਨੀ ਰੂਪ, ਆਟੋ ਚਾਲਕ ਦੇ ਮੁੱਕਿਆਂ ਨਾਲ ਈ-ਰਿਕਸ਼ਾ ਚਾਲਕ ਦੀ ਹੋਈ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸਵਾਰੀ ਨੂੰ ਲੈ ਕੇ ਹੋਈ ਬਹਿਸ ਨੇ ਧਾਰਿਆ ਖ਼ੂਨੀ ਰੂਪ, ਆਟੋ ਚਾਲਕ ਦੇ ਮੁੱਕਿਆਂ ਨਾਲ ਈ-ਰਿਕਸ਼ਾ ਚਾਲਕ ਦੀ ਹੋਈ ਮੌਤ
NEXT STORY