ਖਰੜ (ਰਣਬੀਰ) : ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਅਧੀਨ ਥਾਣਾ ਸਿਟੀ ਵਿਖੇ ਇਕ ਫਰਜ਼ੀ ਇਮੀਗ੍ਰੇਸ਼ਨ ਕੰਪਨੀ ਦੇ ਪ੍ਰਬੰਧਕ ਸਣੇ ਇਕ ਨਿੱਜੀ ਬੈਂਕ ਦੇ ਮੁਲਾਜ਼ਮ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਪਹਿਲੇ ਮਾਮਲੇ ’ਚ ਜ਼ਿਲ੍ਹਾ ਫਿਰੋਜ਼ਪੁਰ ਨਾਲ ਸਬੰਧਤ ਬੇਅੰਤ ਸਿੰਘ ਨਾਂ ਦੇ ਵਿਅਕਤੀ ਨੇ ਦੱਸਿਆ ਕਿ ਉਸਨੇ ਆਪਣੀ ਕੁੜੀ ਲਈ ਕੈਨੇਡਾ ਦਾ ਸਟੱਡੀ ਵੀਜ਼ਾ ਲਵਾਉਣ ਲਈ ਖਰੜ ਦੀ ਛੱਜੂ ਮਾਜਰਾ ਰੋਡ ’ਤੇ ਸਥਿਤ ਗਲੋਬਲ ਇਮੀਗ੍ਰੇਸ਼ਨ ਕੰਪਨੀ ਦੇ ਪ੍ਰਬੰਧਕ ਹਰਜੀਤ ਸਿੰਘ ਨੂੰ ਵੱਖ-ਵੱਖ ਸਮੇਂ ਚੈੱਕ ਅਤੇ ਨਕਦੀ ਦੇ ਰੂਪ ’ਚ 28,34,275 ਰੁਪਏ ਦਿੱਤੇ ਸਨ ਪਰ 7 ਮਹੀਨੇ ਬੀਤ ਜਾਣ ਦੇ ਬਾਵਜੂਦ ਉਸਦੀ ਧੀ ਦਾ ਵੀਜ਼ਾ ਨਹੀ ਲੱਗਾ। ਉਨ੍ਹਾਂ ਜਦੋਂ ਉਕਤ ਥਾਂ ਕੰਪਨੀ ਦਫ਼ਤਰ ਜਾ ਕੇ ਦੇਖਿਆ ਤਾਂ ਦਫ਼ਤਰ ਬੰਦ ਮਿਲਿਆ ਅਤੇ ਇਸਦੇ ਮਾਲਕ ਆਪਣਾ ਸਾਰਾ ਸਾਮਾਨ ਚੁੱਕ ਕੇ ਉੱਥੋਂ ਫ਼ਰਾਰ ਹੋ ਚੁੱਕੇ ਸਨ।
ਇਹ ਵੀ ਪੜ੍ਹੋ : ਵੱਡੀ ਖ਼ਬਰ : UK ਜਾ ਰਹੀ ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ ਨੂੰ ਅੰਮ੍ਰਿਤਸਰ ਹਵਾਈ ਅੱਡੇ 'ਤੇ ਰੋਕਿਆ
ਇਸੇ ਤਰ੍ਹਾਂ ਦੂਜੇ ਮਾਮਲੇ ’ਚ ਜ਼ਿਲ੍ਹਾ ਮਾਨਸਾ ਦੇ ਹਰਜੀਤ ਸਿੰਘ ਨੇ ਆਪਣੀ ਦਰਖ਼ਾਸਤ ਰਾਹੀਂ ਦੱਸਿਆ ਕਿ ਉਹ ਆਪਣੀ ਘਰਵਾਲੀ ਨਾਲ ਯੂ. ਕੇ. ਜਾਣ ਲਈ ਉਪਰੋਕਤ ਕੰਪਨੀ ਦੇ ਮਾਲਕ ਹਰਜੀਤ ਸਿੰਘ ਦੇ ਸੰਪਰਕ ਵਿਚ ਆਇਆ ਸੀ। ਹਰਜੀਤ ਸਿੰਘ ਤੇ ਦਾਂਊ ਵਿਖੇ ਸਥਿਤ ਇਕ ਨਿੱਜੀ ਬੈਂਕ ਦੇ ਮੁਲਾਜ਼ਮ ਗੌਰਵ ਸੈਣੀ ਨੇ ਮਿਲੀਭੁਗਤ ਰਾਹੀਂ ਉਨ੍ਹਾਂ ਨਾਲ 12 ਲੱਖ ਰੁਪਏ ਦੀ ਠੱਗੀ ਮਾਰੀ। ਉਨ੍ਹਾਂ ਦਾ ਨਾ ਤਾਂ ਵੀਜ਼ਾ ਲੱਗਿਆ ਅਤੇ ਨਾ ਹੀ ਰਕਮ ਵਾਪਸ ਮਿਲੀ। ਮਾਮਲੇ ਵਿੱਚ ਪੁਲਸ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਨਵਾਂ ਖ਼ੁਲਾਸਾ: ਅੰਮ੍ਰਿਤਪਾਲ ਕਰਨਾ ਚਾਹੁੰਦਾ ਸੀ ਸਰੰਡਰ ਪਰ ਇਸ ਵਿਅਕਤੀ ਦੀ ਸਲਾਹ ’ਤੇ ਹੋਇਆ ਫ਼ਰਾਰ
ਨੋਟ - ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪੰਜਾਬ 'ਚ ਸਾਹਮਣੇ ਆਉਣ ਲੱਗੇ ਨਾੜ ਸਾੜਨ ਦੇ ਮਾਮਲੇ, 6 ਅਪ੍ਰੈਲ ਨੂੰ ਦੇਖੀ ਗਈ ਪਹਿਲੀ ਤਸਵੀਰ
NEXT STORY