ਨਵਾਂਸਹਰ (ਤ੍ਰਿਪਾਠੀ) - ਵਰਕ ਪਰਮਿਟ ’ਤੇ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 6.70 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਪੁਲਸ ਨੇ 4 ਵਿਅਕਤੀਆਂ ਖ਼ਿਲਾਫ਼ ਧੋਖਾਦੇਹੀ ਦਾ ਕੇਸ ਦਰਜ ਕੀਤਾ ਹੈ। ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ ਵਿਚ ਜਤਿੰਦਰ ਕੁਮਾਰ ਪੁੱਤਰ ਸੇਵਾ ਰਾਮ ਵਾਸੀ ਨਵਾਂਸ਼ਹਿਰ ਨੇ ਦੱਸਿਆ ਕਿ ਉਸ ਨੇ ਫੇਸਬੁੱਕ ’ਤੇ ਵਿਦੇਸ਼ ਭੇਜਣ ਸਬੰਧੀ ਰੁਦਰਾਕਸ਼ ਇੰਮੀਗ੍ਰੇਸ਼ਨ ਗਰੁੱਪ ਮੋਹਾਲੀ ਵੱਲੋਂ ਦਿੱਤਾ ਇਸ਼ਤਿਹਾਰ ਵੇਖਿਆ ਸੀ।
ਇਹ ਵੀ ਪੜ੍ਹੋ : ਪੰਜਾਬ ਦੇ ਇਹ 5 ਜ਼ਿਲ੍ਹੇ ਰਹਿਣ ਸਾਵਧਾਨ! ਭਾਰੀ ਮੀਂਹ ਦਾ Alert ਜਾਰੀ, ਪੜ੍ਹੋ ਮੌਸਮ ਦੀ ਤਾਜ਼ਾ ਅਪਡੇਟ
ਉਸ ਨੇ ਦੱਸਿਆ ਕਿ ਉਸ ਵੱਲੋਂ ਇਸ਼ਤਿਹਾਰ ’ਚ ਦਿੱਤੇ ਨੰਬਰ ’ਤੇ ਸੰਪਰਕ ਕਰਨ 'ਤੇ ਕੰਪਨੀ ਦੇ ਮੁਲਾਜ਼ਮ ਨੇ ਉਸ ਨੂੰ ਮੋਹਾਲੀ ਦਫ਼ਤਰ ਵਿਖੇ ਬੁਲਾਇਆ, ਜਿੱਥੇ ਉਸ ਨੂੰ ਕੰਪਨੀ ਨੇ ਤਿੰਨ ਮਹੀਨਿਆਂ ਵਿਚ ਵਰਕ ਪਰਮਿਟ ’ਤੇ ਕੈਨੇਡਾ ਭੇਜਣ ਦਾ ਸੌਦਾ 6.70 ਲੱਖ ਰੁਪਏ ਵਿਚ ਤੈਅ ਹੋਇਆ। ਉਸ ਨੇ ਦੱਸਿਆ ਕਿ ਉਸ ਨੇ ਆਪਣੇ ਪਿਤਾ ਦੇ ਖ਼ਾਤੇ ’ਚੋਂ ਉਕਤ ਕੰਪਨੀ ਨੂੰ 6.70 ਲੱਖ ਰੁਪਏ ਦੀ ਰਾਸ਼ੀ ਟਰਾਂਸਫ਼ਰ ਕਰ ਦਿੱਤੀ ਪਰ ਨਿਰਧਾਰਿਤ ਸਮੇਂ ਤੋਂ ਵੱਧ ਦਾ ਸਮਾਂ ਬੀਤ ਜਾਣ ਤੋਂ ਬਾਅਦ ਵੀ ਨਾ ਤਾਂ ਉਸਨੇ ਵਿਦੇਸ਼ ਭੇਜਿਆ ਅਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ। ਉਸ ਨੇ ਦੱਸਿਆ ਕਿ ਉਕਤ ਏਜੰਟਾਂ ਨੇ ਉਸ ਨੂੰ 3 ਕਿਸ਼ਤਾਂ ਵਿਚ ਪੈਸੇ ਵਾਪਸ ਕਰਨ ਦਾ ਭਰੋਸਾ ਦਿੱਤਾ ਪਰ ਉਹ ਉਸ ’ਤੇ ਵੀ ਖਰਾ ਨਹੀ ਉਤਰੇ।
ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ ਵਿਚ ਉਸ ਨੇ ਅਪਣੀ ਰਾਸ਼ੀ ਵਾਪਸ ਕਰਵਾਉਣ ਅਤੇ ਦੋਸ਼ੀਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ। ਉਪਰੋਕਤ ਸ਼ਿਕਾਇਤ ਦੀ ਜਾਂਚ ਡੀ. ਐੱਸ. ਪੀ. ਪੱਧਰ ਦੇ ਅਧਿਕਾਰੀ ਵੱਲੋਂ ਕਰਨ ਉਪਰੰਤ ਦਿੱਤੀ ਨਤੀਜਾ ਰਿਪੋਰਟ ਦੇ ਆਧਾਰ ’ਤੇ ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਸ ਨੇ ਦੋਸ਼ੀ ਏਜੰਟ ਸੰਜੀਵ ਕੁਮਾਰ ਮਾਲਕ ਰੁਦਰਾਕਸ਼ ਕੰਪਨੀ, ਰੋਹਿਤ ਸ਼ਰਮਾ, ਰੋਹਿਤ ਪੁੱਤਰ ਮਹਿੰਦਰ ਸਿੰਘ ਅਤੇ ਨਵਿਤਾ ਕੌਂਸਲਰ ਖ਼ਿਲਾਫ਼ ਧਾਰਾ 420 ਦੇ ਤਹਿਤ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਜਲੰਧਰ ਤੋਂ ਵੱਡੀ ਖ਼ਬਰ: Youtuber ਦੇ ਘਰ 'ਤੇ ਗ੍ਰਨੇਡ ਨਾਲ ਹਮਲਾ, ਕੰਬਿਆ ਇਹ ਇਲਾਕਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮਰਯਾਦਾ ਦੀ ਉਲੰਘਣਾ ਨਾਲ ਬਣੇ ਕਿਸੇ ਜਥੇਦਾਰ ਨੂੰ ਨਿਹੰਗ ਸਿੰਘ ਮਾਨਤਾ ਨਹੀਂ ਦਿੰਦੇ : ਸਮੂਹ ਨਿਹੰਗ ਸਿੰਘ ਜਥੇਬੰਦੀਆਂ
NEXT STORY