ਲੁਧਿਆਣਾ (ਰਾਮ) : ਵਿਦੇਸ਼ ਭੇਜਣ ਦੇ ਝਾਂਸੇ ਤਹਿਤ 14 ਲੱਖ ਰੁਪਏ ਗਵਾਉਣ ਵਾਲੇ ਨੌਜਵਾਨ ਦੀ ਸ਼ਿਕਾਇਤ ’ਤੇ ਮਾਡਲ ਟਾਊਨ ਥਾਣੇ ਨੇ ਧੋਖਾਦੇਹੀ ਦਾ ਮਾਮਲਾ ਦਰਜ ਕੀਤਾ ਹੈ। ਪੀੜਤ ਨੌਜਵਾਨ ਚੰਨਦੀਪ ਸਿੰਘ, ਜੋ ਕਿ ਤਹਿਸੀਲ ਧੂਰੀ ਜ਼ਿਲਾ ਸੰਗਰੂਰ ਦਾ ਰਹਿਣ ਵਾਲਾ ਹੈ, ਨੇ ਸ਼ਿਕਾਇਤ ’ਚ ਦੋਸ਼ ਲਗਾਇਆ ਹੈ ਕਿ ਮੁਲਜ਼ਮਾਂ ਨੇ ਮਿਲ ਕੇ ਉਸ ਨੂੰ ਕੈਨੇਡਾ ਭੇਜਣ ਦਾ ਝਾਂਸਾ ਦਿੱਤਾ ਅਤੇ ਵੀਜ਼ਾ ਲਗਵਾਉਣ ਦੇ ਨਾਂ ’ਤੇ ਵੱਡੀ ਰਕਮ ਲੈ ਲਈ।
ਇਹ ਵੀ ਪੜ੍ਹੋ : ਲੁਧਿਆਣਾ ਦੀ ਵਿਦਿਆਰਥਣ ਨਾਲ ਅੰਮ੍ਰਿਤਸਰ ਦੇ ਇਕ ਹੋਟਲ 'ਚ ਸਮੂਹਿਕ ਜਬਰ ਜ਼ਨਾਹ
ਚੰਨਦੀਪ ਸਿੰਘ ਅਨੁਸਾਰ ਨੇ 13 ਨਵੰਬਰ, 2024 ਨੂੰ ਮਾਡਲ ਟਾਊਨ ਥਾਣੇ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਮੁਲਜ਼ਮ ਵੀਨੂ ਮਲਹੋਤਰਾ ਅਤੇ ਕਰਨ ਕੌਰ ਜੋ ਕੇ ਗਲੋਬਲ ਵਾਇਆ ਇਮੀਗ੍ਰੇਸ਼ਨ ਪ੍ਰਾਈਵੇਟ ਲਿਮ. ਕੰਪਨੀ ਚੌਕ ਮਾਡਲ ਟਾਊਨ ’ਚ ਕੰਮ ਕਰ ਰਹੀ ਹੈ, ਨੇ ਉਸ ਨੂੰ ਕੈਨੇਡਾ ਭੇਜਣ ਦੇ ਨਾਂ ’ਤੇ ਉਸ ਤੋਂ 14 ਲੱਖ ਰੁਪਏ ਲਏ ਪਰ ਨਾ ਤਾਂ ਉਸ ਨੂੰ ਵੀਜ਼ਾ ਮਿਲਿਆ ਅਤੇ ਨਾ ਹੀ ਉਸ ਵਲੋਂ ਦਿੱਤੇ ਗਏ ਪੈਸੇ ਵਾਪਸ ਕੀਤੇ ਗਏ। ਸ਼ਿਕਾਇਤ ਦੀ ਜਾਂਚ ਕਰਨ ਤੋਂ ਬਾਅਦ ਪੁਲਸ ਨੇ ਦੋਵਾਂ ਮੁਲਜ਼ਮਾਂ ਵਿਰੁੱਧ ਧੋਖਾਦੇਹੀ ਅਤੇ ਹੋਰ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਫਿਲਹਾਲ, ਪੁਲਸ ਮਾਮਲੇ ਦੀ ਹੋਰ ਜਾਂਚ ਕਰ ਰਹੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਸ ਨੈੱਟਵਰਕ ਤੋਂ ਹੋਰ ਕਿੰਨੇ ਲੋਕ ਪ੍ਰਭਾਵਿਤ ਹੋਏ ਹਨ। ਪੀੜਤ ਚੰਨਦੀਪ ਸਿੰਘ ਨੇ ਪ੍ਰਸ਼ਾਸਨ ਨੂੰ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਅਜਿਹੇ ਝੂਠੇ ਵਾਅਦੇ ਕਰ ਕੇ ਲੋਕਾਂ ਨੂੰ ਲੁੱਟਣ ਵਾਲੇ ਨਕਲੀ ਇਮੀਗ੍ਰੇਸ਼ਨ ਏਜੰਟਾਂ ’ਤੇ ਲਗਾਮ ਲਗਾਈ ਜਾ ਸਕੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਖ਼ਬਰ! ਸ਼ੁਰੂ ਹੋ ਗਿਆ ਨਵਾਂ ਸਿਸਟਮ
NEXT STORY