ਗੁਰਦਾਸਪੁਰ (ਵਿਨੋਦ) : ਭੈਣੀ ਮੀਆਂ ਖਾਂ ਪੁਲਸ ਨੇ ਇਟਲੀ ਭੇਜਣ ਦਾ ਝਾਂਸਾ ਦੇ ਕੇ 7,50,000 ਰੁਪਏ ਦੀ ਠੱਗੀ ਮਾਰਨ ਵਾਲੇ ਟ੍ਰੈਵਲ ਏਜੰਟ ਖਿਲਾਫ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਏ. ਐੱਸ. ਆਈ. ਜਗਦੀਸ਼ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਜੇ ਭੱਟੀ ਪੁੱਤਰ ਮੋਹਨ ਮਸੀਹ ਵਾਸੀ ਪੁਰਾਣੀਆਂ ਬਾਂਗੜੀਆਂ ਨੇ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਮੁਲਜ਼ਮ ਟ੍ਰੈਵਲ ਏਜੰਟ ਨੀਰਜ ਉਰਫ਼ ਰਾਜੀਵ ਮਹਾਜਨ ਵਾਸੀ 186, ਆਦਰਸ਼ ਨਗਰ, ਸਿਵਲ ਲਾਈਨਜ਼, ਜਲੰਧਰ ਵੱਲੋਂ ਉਸ ਦੇ ਭਰਾ ਰਜਤ ਅਤੇ ਇਕ ਹੋਰ ਵਿਅਕਤੀ ਪ੍ਰਿੰਸ ਠਾਕੁਰ ਨੂੰ ਵਿਦੇਸ (ਇਟਲੀ) ਭੇਜਣ ਦਾ ਝਾਂਸਾ ਦੇ ਕੇ ਉਨ੍ਹਾਂ ਨਾਲ 7 ਲੱਖ 50 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ।
ਇਹ ਵੀ ਪੜ੍ਹੋ : ਭਾਰਤ 'ਚ ਹੋਣ ਜਾ ਰਿਹਾ ਵੱਡਾ ਬਦਲਾਅ, ਹੁਣ 20°C ਤੋਂ ਘੱਟ 'ਤੇ ਨਹੀਂ ਚੱਲੇਗਾ AC, ਨਹੀਂ ਤਾਂ....
ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਉਪ ਕਪਤਾਨ ਪੁਲਸ ਦਿਹਾਤੀ ਗੁਰਦਾਸਪੁਰ ਵੱਲੋਂ ਕਰਨ ਤੋਂ ਬਾਅਦ ਮੁਲਜ਼ਮ ਨੀਰਜ ਉਰਫ ਰਾਜੀਵ ਮਹਾਜਨ ਖਿਲਾਫ ਮਾਮਲਾ ਦਰਜ ਕੀਤਾ ਗਿਆ। ਜਾਣਕਾਰੀ ਮੁਤਾਬਕ ਮੁਲਜ਼ਮ ਹਾਲੇ ਫਰਾਰ ਦੱਸਿਆ ਜਾ ਰਿਹਾ ਹੈ, ਜਿਸ ਦੀ ਭਾਲ ਵਿੱਚ ਪੁਲਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਕਰਮਚਾਰੀ ਆਪਣੀ ਕੰਪਨੀ ਨੂੰ ਹੀ ਲਾ ਗਏ ਕਰੋੜਾਂ ਦਾ ਚੂਨਾ, ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਕੈਬਨਿਟ ਦਾ ਹੋਵੇਗਾ ਵਿਸਥਾਰ! ਅਰਵਿੰਦ ਕੇਜਰੀਵਾਲ ਨੇ ਕੀਤਾ ਵੱਡਾ ਐਲਾਨ
NEXT STORY