ਲੁਧਿਆਣਾ (ਗੌਤਮ): ਪ੍ਰਭਾਤ ਨਗਰ ਦੇ ਰਹਿਣ ਵਾਲੇ ਇਕ ਜੋੜੇ ਨੇ ਨੌਜਵਾਨ ਨੂੰ ਕੈਨੇਡਾ ਭੇਜ ਕੇ ਪੀ.ਆਰ. ਦਵਾਉਣ ਦੇ ਨਾਂ 'ਤੇ ਲੱਖਾਂ ਰੁਪਏ ਠੱਗ ਲਏ। ਜਦੋਂ ਜੋੜੇ ਨੇ ਨੌਜਵਾਨ ਨੂੰ ਵਿਦੇਸ਼ ਨਹੀਂ ਭੇਜਿਆ ਤਾਂ ਪੈਸੇ ਵਾਪਸ ਮੰਗਣ 'ਤੇ ਜੋੜੇ ਨੇ ਉਸ ਨੂੰ ਧਮਕਾਉਣਾ ਸ਼ੁਰੂ ਕਰ ਦਿੱਤਾ, ਜਿਸ 'ਤੇ ਨੌਜਵਾਨ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਤਾਂ ਜਾਂਚ ਮਗਰੋਂ ਥਾਣਾ ਡਵੀਜ਼ਨ ਨੰਬਰ 6 ਦੀ ਪੁਲਸ ਨੇ ਪ੍ਰਭਾਤ ਨਗਰ ਦੇ ਰਹਿਣ ਵਾਲੇ ਅਵਨਿੰਦਰ ਸਿੰਘ ਦੇ ਬਿਆਨ 'ਤੇ ਸਰਬਜੀਤ ਕੌਰ ਅਤੇ ਉਸ ਦੇ ਪਤੀ ਕੁਲਤਾਰ ਸਿੰਘ ਵਾਸੀ ਪ੍ਰਭਾਤ ਨਗਰ ਦੇ ਖ਼ਿਲਾਫ਼ ਸਾਜ਼ਿਸ਼ ਤਹਿਤ ਧੋਖਾਧੜੀ ਕਰਨ ਤੇ ਅਮਾਨਤ ਵਿਚ ਖ਼ਿਆਨਤ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕਰ ਲਿਆ ਹੈ।
ਇਹ ਖ਼ਬਰ ਵੀ ਪੜ੍ਹੋ - ਬੇਸ਼ਰਮੀ ਦੀਆਂ ਹੱਦਾਂ ਪਾਰ! ਘਰ ਆਏ ਜਵਾਈ ਨੇ 12 ਸਾਲਾ ਬੱਚੀ ਨੂੰ ਬਣਾਇਆ ਹਵਸ ਦਾ ਸ਼ਿਕਾਰ
ਸ਼ਿਕਾਇਤਕਰਤਾ ਨੇ ਪੁਲਸ ਨੂੰ ਦੱਸਿਆ ਕਿ ਉਕਤ ਮੁਲਜ਼ਮਾਂ ਨੇ ਉਸ ਨੂੰ ਕੈਨੇਡਾ ਭੇਜ ਕੇ ਪੀ.ਆਰ. ਦਵਾਉਣ ਦੇ ਨਾਂ 'ਤੇ 18 ਲੱਖ ਰੁਪਏ ਲੈ ਲਏ, ਜੋ ਉਸ ਨੇ ਵੱਖ-ਵੱਖ ਕਿਸ਼ਤਾਂ ਵਿਚ ਦੱਤੇ ਅਤੇ ਮੁਲਜ਼ਮਾਂ ਦੇ ਖਾਤੇ ਵਿਚ ਵੀ ਭੇਜੇ। ਬਾਅਦ ਵਿਚ ਮੁਲਜ਼ਮਾਂ ਨੇ ਨਾ ਤਾਂ ਉਸ ਦਾ ਵੀਜ਼ਾ ਲਗਵਾਇਆ ਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ। ਸਬ ਇੰਸਪੈਕਟਰ ਦਿਲਬਾਗ ਸਿੰਘ ਨੇ ਦੱਸਿਆ ਕਿ ਮਾਮਲੇ ਨੂੰ ਲੈ ਕੇ ਕਾਰਵਾਈ ਕੀਤੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜੇਲ੍ਹ ਦੀ ਸੁਰੱਖਿਆ ਨੂੰ ਲੱਗੀ ਸੰਨ੍ਹ! ਕੈਦੀਆਂ ਤੋਂ ਫ਼ਿਰ ਮਿਲੇ ਮੋਬਾਈਲ
NEXT STORY