ਬਠਿੰਡਾ (ਸੁਖਵਿੰਦਰ) : ਬਿਜਲੀ ਬੋਰਡ ਵਿਚ ਨੌਕਰੀ ਲਗਵਾਉਣ ਦੇ ਨਾਮ ’ਤੇ ਲੱਖਾਂ ਦੀ ਠੱਗੀ ਮਾਰਨ ਵਾਲੇ ਵਿਅਕਤੀ ਖਿਲਾਫ਼ ਥਾਣਾ ਕੈਂਟ ਪੁਲਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਤਰੁਣ ਕੁਮਾਰ ਵਾਸੀ ਬਠਿੰਡਾ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ 2018 ਵਿਚ ਉਸਦੀ ਮੁਲਾਕਾਤ ਮੁਲਜ਼ਮ ਕੁਲਵਿੰਦਰ ਸਿੰਘ ਵਾਸੀ ਦਬੜੀਖਾਨਾ ਨਾਲ ਹੋਈ ਸੀ। ਇਸ ਦੌਰਾਨ ਮੁਲਜ਼ਮ ਨੇ ਉਸ ਦੇ ਲੜਕਿਆਂ ਨੂੰ ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਆਪਣੀਆ ਗੱਲਾਂ ਵਿਚ ਫਸਾ ਲਿਆ। ਮੁਲਜ਼ਮ ਦੇ ਝਾਂਸੇ ਵਿਚ ਆਕੇ ਉਸ ਨੇ ਆਪਣੇ ਆਪਣੇ ਬੱਚਿਆਂ ਨੂੰ ਬਿਜਲੀ ਬੋਰਡ ਵਿਚ ਨੌਕਰੀ ਦਿਵਾਉਣ ਲਈ ਕੁਲਵਿੰਦਰ ਸਿੰਘ ਨੂੰ 15 ਲੱਖ ਦੇ ਦਿੱਤੇ।
ਇਹ ਖ਼ਬਰ ਵੀ ਪੜ੍ਹੋ - ਫਾਰਚੂਨਰ ਨਾਲ ਟੱਕਰ ਕਾਰਨ ਬੁਲੇਟ ਨੂੰ ਲੱਗੀ ਅੱਗ, 2 ਨੌਜਵਾਨਾਂ ਦੀ ਗਈ ਜਾਨ
ਉਨ੍ਹਾਂ ਦੋਸ਼ ਲਗਾਇਆ ਦੋ ਸਾਲ ਬੀਤਣ ਤੋਂ ਬਾਅਦ ਵੀ ਉਕਤ ਮੁਲਜ਼ਮ ਨੇ ਉਸ ਦੇ ਲੜਕਿਆ ਨੂੰ ਨੌਕਰੀ ਨਹੀ ਦਿਵਾਈ। ਜਦੋਂ ਉਨ੍ਹਾਂ ਵਲੋਂ ਪੈਸੇ ਵਾਪਸ ਮੰਗੇ ਗਏ ਤਾਂ ਉਸ ਨੇ ਟਾਲ ਮਟੋਲ ਕਰਨਾ ਸ਼ੁਰੂ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਮੁਲਜ਼ਮ ਨੇ ਉਸ ਨਾਲ ਠੱਗੀ ਮਾਰੀ ਹੈ। ਪੁਲਸ ਵੱਲੋਂ ਸ਼ਿਕਾਇਤ ਦੇ ਆਧਾਰ ’ਤੇ ਉਕਤ ਮੁਲਜ਼ਮ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਕਸਟਮ ਵਿਭਾਗ ਦੀ ਵੱਡੀ ਕਾਰਵਾਈ: ਲੱਖਾਂ ਦਾ ਸੋਨਾ ਕੀਤਾ ਜ਼ਬਤ
NEXT STORY